ਤਾਜਾ ਖਬਰਾਂ
.
ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਈ ਗਈ। ਅਕਾਲੀ ਦਲ ਨੂੰ ਸਜ਼ਾ ਤੋਂ ਪੂਰੀ ਹੋਣ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋ ਕੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਆਪਣਾ ਪੱਤਰ ਦੇ ਦਿੱਤਾ ਗਿਆ ਹੈ। ਉਹ ਤੇ ਇਹੀ ਉਹਨਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਉੱਤੇ ਸ਼ਬਦੀ ਹਮਲਾ ਕੀਤਾ ਗਿਆ ਉਹਨਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਗਲ ਦੇ ਵਿੱਚ ਆਮ ਆਦਮੀ ਪਾਰਟੀ ਦਾ ਪਟਾ ਪਾ ਕੇ ਆਮ ਆਦਮੀ ਪਾਰਟੀ ਚ ਹੀ ਸ਼ਾਮਿਲ ਹੋ ਜਾਣਾ ਚਾਹੀਦਾ ਹੈ। ਉਹਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਗੀ ਧੜਾ ਜੇਕਰ ਅਕਾਲੀ ਦਲ ਵਿੱਚ ਆਉਂਦਾ ਹੈ ਮਜਬੂਤ ਕਰਦਾ ਹੈ ਤਾਂ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ।
10 ਦਿਨ ਲਗਾਤਾਰ ਸੇਵਾ ਕਰਨ ਤੋਂ ਬਾਅਦ ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਦਫਤਰ ਪਹੁੰਚ ਆਪਣਾ ਪੱਤਰ ਦੇ ਦਿੱਤਾ ਗਿਆ ਹੈ। ਉੱਥੇ ਹੀ ਇਸ ਮੌਕੇ ਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਗੁਰੂ ਦੇ ਭੈਅ ਦੇ ਵਿੱਚ ਰਹਿ ਕੇ ਆਪਣੀ ਸੇਵਾ ਕਰ ਰਹੇ ਹਾਂ ਅਤੇ ਸੇਵਾ ਕੀਤੀ ਹੈ ਉਹਨਾਂ ਨੇ ਕਿਹਾ ਕਿ ਜੇਕਰ ਗੁਰੂ ਦੀ ਸੇਵਾ ਦੇ ਦੌਰਾਨ ਉਹਨਾਂ ਦੇ ਮੂੰਹ ਵਿੱਚੋਂ ਗੁਰਬਾਣੀ ਦੇ ਦੌਰਾਨ ਜੇਕਰ ਕੋਈ ਵੀ ਗਲਤ ਸ਼ਬਦ ਨਿਕਲਿਆ ਹੋਵੇ ਤਾਂ ਉਸ ਦੀ ਵੀ ਉਹਨਾਂ ਵੱਲੋਂ ਖਿਮਾ ਜਚਨਾ ਮੰਗੀ ਗਈ ਹੈ। ਅੱਗੇ ਬੋਲਦੇ ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਲਗਾਤਾਰ ਹੀ ਖਰਾਬ ਹੋ ਚੁੱਕਾ ਹੈ ਅਤੇ ਉਹਨਾਂ ਵੱਲੋਂ ਇੱਕ ਵਾਰ ਫਿਰ ਨਰਾਇਣ ਸਿੰਘ ਚੋੜਾ ਨੂੰ ਨਰਾਇਣ ਨੂੰ ਗਾਂਧੀ ਦੇ ਨਾਮ ਤੋਂ ਸੰਬੋਧਨ ਕੀਤਾ ਗਿਆ। ਅਤੇ ਉਹਨਾਂ ਨੇ ਕਿਹਾ ਕਿ ਜੇਕਰ ਬਾਗੀ ਅਕਾਲੀਆਂ ਵੱਲੋਂ ਇੱਥੇ ਪਹੁੰਚ ਕੇ ਅਕਾਲੀ ਦਲ ਦੇ ਨਾਲ ਮਿਲ ਕੇ ਪੰਜਾਬ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਅਸੀਂ ਉਹਨਾਂ ਦੇ ਨਾਲ ਹਾਂ ਉਹ ਤੇ ਇਹੀ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਉੱਤੇ ਤੰਜ ਕਸਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਲੋਕਾਂ ਦੇ ਬਦਲਾਵ ਲੈ ਕੇ ਆਈ ਸੀ ਅਤੇ 25-2 ਲੱਖ ਰੁਪਆ ਲੈ ਕੇ ਉਹਨਾਂ ਵੱਲੋਂ ਟਿਕਟਾਂ ਦਿੱਤੀਆਂ ਗਈਆਂ ਹਨ ਇਹ ਵੀ ਤਾਂ ਇਕ ਬਦਲਾਵ ਹੈ ਉਹ ਤੇ ਹੀ ਗੁਰਪ੍ਰੀਤ ਸਿੰਘ ਭੁੱਲਰ ਤੇ ਇੱਕ ਵਾਰ ਫਿਰ ਤੋਂ ਉਹਨਾਂ ਵੱਲੋਂ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਗਿਆ ਕਿ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਮ ਆਦਮੀ ਪਾਰਟੀ ਦਾ ਗਲ ਚ ਪਟਾ ਪਾ ਕੇ ਆਮ ਆਦਮੀ ਪਾਰਟੀ ਹੀ ਸ਼ਾਮਿਲ ਹੋ ਜਾਣਾ ਚਾਹੀਦਾ ਹੈ।
ਇੱਥੇ ਦੱਸਣ ਯੋਗ ਹੈ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਰਾਇਣ ਸਿੰਘ ਚੌੜਾ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ ਉਸ ਤੋਂ ਬਾਅਦ ਲਗਾਤਾਰ ਅਸੀਂ ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਖਿਲਾਫ ਮੋਰਚਾ ਖੋਲਿਆ ਹੋਇਆ ਹੈ ਅਤੇ ਅੱਜ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ ਹੈ। ਅਤੇ ਆਮ ਆਦਮੀ ਪਾਰਟੀ ਦੇ ਬੋਰਡਾਂ ਦੇ ਨਾਲ ਉਹਨਾਂ ਦੀਆਂ ਤਸਵੀਰਾਂ ਲਗਾ ਲੈਣੀ ਚਾਹੀਦੀਆਂ ਹਨ ਕਿਉਂਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਆਪਣਾ ਰੋਲ ਅਦਾ ਕਰਦੇ ਹੋਏ ਨਜ਼ਰ ਆ ਰਹੇ ਹਨ ਉਤਸਾਹ ਜੱਗ ਜਾਹਿਰ ਹੋ ਰਿਹਾ ਕਿ ਕਿਸ ਤਰ੍ਹਾਂ ਉਹ ਆਮ ਆਦਮੀ ਪਾਰਟੀ ਨੂੰ ਬਚਾ ਰਹੇ ਹਨ ਉਥੇ ਉਹਨਾਂ ਵੱਲ ਇੱਕ ਵਾਰ ਫਿਰ ਤੋਂ ਧਿਆਨ ਸਿੰਘ ਮੰਡ ਉੱਪਰ ਵੀ ਸ਼ਭਦੀ ਹਮਲੇ ਕੀਤੇ ਗਏ ਹੁਣ ਵੇਖਣਾ ਹੋਵੇਗਾ ਕਿ ਇਸ ਤੋਂ ਬਾਅਦ ਹੁਣ ਅਕਾਲੀ ਦਲ ਨੂੰ ਲੈ ਕੇ ਕੀ ਲੋਕ ਬਿਆਨ ਦਿੰਦੇ ਹਨ।
Get all latest content delivered to your email a few times a month.