ਤਾਜਾ ਖਬਰਾਂ
.
ਨਵੀਂ ਦਿੱਲੀ- ਦਿੱਲੀ ਸਰਕਾਰ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਇਸ ਦਾ ਨਾਂ ਮਹਿਲਾ ਸਨਮਾਨ ਨਿਧੀ ਰੱਖਿਆ ਗਿਆ ਹੈ। 18 ਸਾਲ ਦੀ ਉਮਰ ਪੂਰੀ ਕਰਨ ਵਾਲੀ ਹਰ ਮਹਿਲਾ ਇਸ ਸਕੀਮ ਦੇ ਦਾਇਰੇ ਵਿੱਚ ਆਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਸ ਯੋਜਨਾ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਕੇਜਰੀਵਾਲ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਬਾਅਦ ਔਰਤਾਂ ਨੂੰ ਹਰ ਮਹੀਨੇ ਦਿੱਤੀ ਜਾਣ ਵਾਲੀ ਰਾਸ਼ੀ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ।
Get all latest content delivered to your email a few times a month.