ਤਾਜਾ ਖਬਰਾਂ
.
ਲਖਨਊ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਹਾਥਰਸ ਜਬਰ ਜਨਾਹ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਪਰਿਵਾਰ ਨਾਲ 45 ਮਿੰਟ ਤੱਕ ਗੱਲਬਾਤ ਕੀਤੀ। ਜਾਣਕਾਰੀ ਅਨੁਸਾਰ ਰਾਹੁਲ ਨੇ ਅਚਾਨਕ ਦੌਰੇ ਦੀ ਯੋਜਨਾ ਬਣਾਈ। ਸਵੇਰੇ 7 ਵਜੇ ਉਹ ਦਿੱਲੀ ਤੋਂ ਹਾਥਰਸ ਲਈ ਰਵਾਨਾ ਹੋਏ ਸਨ। ਇਸ ਸਾਲ 2 ਜੁਲਾਈ ਨੂੰ ਲੜਕੀ ਦੇ ਪਿਤਾ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖੀ ਸੀ। ਇਸ ਵਿਚ ਕਿਹਾ ਗਿਆ ਸੀ ਕਿ ਮੈਂ 4 ਸਾਲਾਂ ਤੋਂ ਜੇਲ੍ਹ ਵਿਚ ਹਾਂ।
ਕੋਈ ਰੁਜ਼ਗਾਰ ਨਹੀਂ ਹੈ, ਨਾ ਹੀ ਰੁਜ਼ਗਾਰ ਲਈ ਬਾਹਰ ਜਾ ਸਕਦਾ ਹੈ। ਸਰਕਾਰ ਨੇ ਆਪਣੇ ਵਾਅਦੇ ਵੀ ਪੂਰੇ ਨਹੀਂ ਕੀਤੇ।
ਦੱਸ ਦੇਈਏ ਕਿ ਚਾਰ ਸਾਲ ਪਹਿਲਾਂ, 14 ਸਤੰਬਰ 2020 ਨੂੰ, ਹਾਥਰਸ ਵਿਚ ਇਕ ਦਲਿਤ ਲੜਕੀ ਨਾਲ ਬੇਰਹਿਮੀ ਨਾਲ ਜਬਰ ਜਨਾਹ ਕੀਤਾ ਗਿਆ ਸੀ। 29 ਸਤੰਬਰ 2020 ਨੂੰ ਦਿੱਲੀ ਦੇ ਸਫਦਰਗੰਜ ਹਸਪਤਾਲ ਵਿਚ ਲੜਕੀ ਦੀ ਮੌਤ ਹੋ ਗਈ। ਪੁਲਿਸ ਨੇ ਰਾਤ ਨੂੰ ਉਸ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਹੀ ਲੜਕੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਸੀ।
Get all latest content delivered to your email a few times a month.