ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ ਸੈਕਟਰ 34 ਥਾਣਾ ਪੁਲਸ ਨੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਹੋਰਾਂ ਖਿਲਾਫ ਵਿਦੇਸ਼ ਭੇਜਣ ਦੇ ਨਾਂ 'ਤੇ 10 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਡ੍ਰੀਮ ਵੀਜ਼ਾ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਗੁਰਿੰਦਰ ਸਿੰਘ ਉਰਫ ਗੌਰੀ ਵਜੋਂ ਹੋਈ ਹੈ।
ਸ਼ਿਕਾਇਤਕਰਤਾ ਮਹਿਲਾ , ਵਾਸੀ ਨਿਊ ਸਤਿਗੁਰੂ ਨਗਰ, ਲੁਧਿਆਣਾ ਨੇ ਦੱਸਿਆ ਕਿ ਉਸ ਨੇ ਕੈਨੇਡਾ ਜਾਣ ਲਈ ਚੰਡੀਗੜ੍ਹ ਦੇ ਸੈਕਟਰ 34 ਈ ਸਥਿਤ ਡਰੀਮ ਵੀਜ਼ਾ ਕੰਪਨੀ ਨਾਲ ਸੰਪਰਕ ਕੀਤਾ। ਕੰਪਨੀ ਨੇ ਉਸ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿੱਤਾ। ਕੰਪਨੀ ਦੇ ਲੋਕਾਂ ਨੇ ਕੈਨੇਡਾ ਦਾ ਵੀਜ਼ਾ ਲਗਵਾਉਣ ਦੇ ਨਾਂ 'ਤੇ ਉਸ ਤੋਂ 10 ਲੱਖ ਰੁਪਏ ਲਏ ਹਨ।
ਮੁਲਜ਼ਮਾਂ ਨੇ ਪੈਸੇ ਲੈਣ ਤੋਂ ਬਾਅਦ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਮਹਿਲਾ ਨੇ ਦੱਸਿਆ ਕਿ ਉਸ ਨੇ ਮੁਲਜ਼ਮਾਂ ਨੂੰ ਕਈ ਵਾਰ ਫੋਨ ਕੀਤਾ ਅਤੇ ਉਨ੍ਹਾਂ ਦੇ ਦਫ਼ਤਰ ਵੀ ਗਏ। ਪਰ ਦੋਸ਼ੀ ਉਨ੍ਹਾਂ ਨੂੰ ਹਮੇਸ਼ਾ ਦੀ ਤਰ੍ਹਾਂ ਗਾਲ੍ਹਾਂ ਕੱਢਦਾ ਰਿਹਾ। ਇਸ ਤੋਂ ਬਾਅਦ ਮਹਿਲਾ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.