ਤਾਜਾ ਖਬਰਾਂ
.
ਚੰਡੀਗੜ੍ਹ -ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਪੰਜਾਬ ਵਿਚ 21 ਦਸੰਬਰ ਨੂੰ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿਚ ਨੇਪਰੇ ਚੜ੍ਹਾਉਣ ਲਈ ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵਲੋਂ ਇਨ੍ਹਾਂ ਚੋਣਾਂ ਸਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਸ਼੍ਰੀਮਤੀ ਕੰਵਲਪ੍ਰੀਤ ਬਰਾੜ ਦੇ ਮੋਬਾਇਲ ਨੰਬਰ 99142 20731 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
Get all latest content delivered to your email a few times a month.