ਤਾਜਾ ਖਬਰਾਂ
.
ਸੰਗਰੂਰ- ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੰਤਿਮ ਦਿਨ ਅੱਜ 368 ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ, ਜਿਸ ਨਾਲ ਕਾਗਜ਼ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 418 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਗਜ਼ਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ। ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਵਿਚ 78, ਵਾਰਡ ਨੰਬਰ 16 ਤੋਂ 29 ਵਿਚ ਕੁੱਲ 67, ਨਗਰ ਪੰਚਾਇਤ ਦਿੜ੍ਹਬਾ ਵਿਚ ਕੁੱਲ 52, ਨਗਰ ਪੰਚਾਇਤ ਮੂਨਕ ਵਿਚ 59, ਨਗਰ ਪੰਚਾਇਤ ਖਨੌਰੀ ਵਿਚ 88, ਨਗਰ ਕੌਂਸਲ ਸੁਨਾਮ ਦੀ ਉਪ ਚੋਣ ਲਈ 8, ਨਗਰ ਪੰਚਾਇਤ ਚੀਮਾ ਵਿਚ 59 ਅਤੇ ਨਗਰ ਕੌਂਸਲ ਧੂਰੀ ਦੀ ਉਪ ਚੋਣ ਲਈ ਕੁੱਲ 2 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
Get all latest content delivered to your email a few times a month.