ਤਾਜਾ ਖਬਰਾਂ
.
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਦੇ ਅਧੀਨ ਆਉਂਦੀ ਪੁਲੀਸ ਚੌਕੀ ਵੱਲੋ ਦੋ ਨੌਜਵਾਨਾਂ ਨੂੰ ਮੁੱਖਬਰ ਦੀ ਸੂਚਨਾ ਦੇ ਅਧਾਰ ਤੇ ਕਾਬੂ ਕੀਤਾ ਗਿਆ ਸੀ ਕਸਟਡੀ ਦੌਰਾਨ ਇੱਕ ਨੌਜਵਾਨ ਵੱਲੋ ਅਪਣੇ ਆਪ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੇ ਚਲਦੇ ਪੀੜਿਤ ਪਰਿਵਾਰ ਨੇ ਥਾਣਾ ਘਰਿੰਡਾ ਦਾ ਘੇਰਾਵ ਕਰਨ ਦੀ ਕੀਤੀ ਗਈ ਕੋਸ਼ਿਸ਼ ਇਸ ਮੌਕੇ ਡੀਐਸਪੀ ਲਖਵਿੰਦਰ ਸਿੰਘ ਕਲੇਅਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਸੀ ਜਿਸ ਦੇ ਚਲਦੇ ਇੱਕ ਨੌਜਵਾਨ ਮਨਜੀਤ ਸਿੰਘ ਨੇ ਪੁਲਿਸ ਕਸਟਡੀ ਦੇ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ ਉਹਨਾਂ ਨੇ ਦੱਸਿਆ ਕਿ ਜਿਸ ਪਿਸਤੋਲ ਦੇ ਨਾਲ ਉਸਨੇ ਗੋਲੀ ਮਾਰੀ ਹੈ ਉਸ ਦਾ ਲਾਇਸੈਂਸੀ ਪਿਸਤੋਲ ਸੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਜਾਂਚ ਕਰ ਰਹੇ ਹਾਂ ਜਾਂਚ ਤੋਂ ਬਾਅਦ ਸਾਰੇ ਤੱਥ ਸਾਹਮਣੇ ਆਣਗੇ
ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਲੜਕਾ ਮਨਜੀਤ ਸਿੰਘ ਜੋ ਕਿ ਸ਼ਾਦੀਸ਼ੁਦਾ ਹੈ ਅਤੇ ਪਿੰਡ ਖਾਸਾ ਵਿਖੇ ਹੈਲਥ ਕਲੱਬ ਚਲਾਉਂਦਾ ਹੈ ਉਹਨਾਂ ਕਿਹਾ ਕਿ ਉਹਨੂੰ ਨੌਜਵਾਨਾਂ ਨੂੰ ਨਸ਼ਾ ਤੋਂ ਦੂਰ ਕਰਦਾ ਹੈ ਤੋ ਸਿੱਖੀ ਲਈ ਪ੍ਰੇਰਿਤ ਵੀ ਕਰਦਾ ਹੈ। ਉਹਨਾਂ ਕਿਹਾ ਕਿ ਸਾਡਾ ਲੜਕਾ ਅਜਿਹਾ ਕੋਈ ਕੰਮ ਨਹੀਂ ਸੀ ਕਰਦਾ ਜੋ ਕਾਨੂੰਨ ਦੇ ਅਦਾਰੇ ਤੋਂ ਬਾਹਰ ਹੋਵੇ ਉਹਨਾਂ ਕਿਹਾ ਕਿ ਨਾ ਹੀ ਸਾਡਾ ਲੜਕਾ ਬੁਝਦਿਲ ਸੀ ਜੋ ਆਪਣੇ ਆਪ ਨੂੰ ਗੋਲੀ ਮਾਰ ਲਵੇ ਉਹਨਾਂ ਕਿਹਾ ਕਿ ਇਹ ਸਾਰੀ ਪੁਲਿਸ ਵੱਲੋਂ ਸਾਜਿਸ਼ ਰਚੀ ਜਾ ਰਹੀ ਹੈ। ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਾਂ ਤੇ ਚਾਹੁੰਦੇ ਹਾਂ ਕਿ ਪੁਲਿਸ ਪ੍ਰਸ਼ਾਸਨ ਚੌਂਕੀ ਖਾਸਾ ਦੇ ਉਨਾਂ ਅਧਿਕਾਰੀਆਂ ਨੂੰ ਜਿਨਾਂ ਨੇ ਮਨਜੀਤ ਸਿੰਘ ਨੂੰ ਆਪਣੀ ਕਸਟਡੀ ਵਿੱਚ ਲਿਆ ਸੀ ਉਹਨਾਂ ਨੂੰ ਸਸਪੈਂਡ ਕਰ ਉਹਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰੇ।
ਉਥੇ ਹੀ ਸੂਤਰਾਂ ਦੇ ਅਧਾਰ ਤੋਂ ਪਤਾ ਲੱਗਾ ਹੈ ਕਿ ਚੌਂਕੀ ਖਾਸਾ ਦੇ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਵੱਲੋਂ ਉਸ ਨੂੰ ਸਵੇਰ ਦਾ ਕਾਬੂ ਕੀਤਾ ਹੋਇਆ ਸੀ ਤੇ ਦੇਰ ਸ਼ਾਮ ਉਸ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ਆ ਰਹੀ ਹੈ ਜੋ ਕਿ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਨੇ ਹੀ ਉਸ ਨੂੰ ਉਸ ਦੀ ਲਾਈਸੈਂਸੀ ਪਿਸਤੋਲ ਦੇ ਨਾਲ ਗੋਲੀ ਮਾਰੀ ਹੈ ਇਸ ਮੌਕੇ ਸਾਰੀ ਦਿਹਾਤੀ ਦੇ ਥਾਣਿਆਂ ਦੀ ਪੁਲਿਸ ਥਾਣਾ ਘਰਿੰਡਾ ਵਿੱਚ ਇਕੱਠੀ ਹੋਈ ਪਈ। ਸੂਤਰਾਂ ਦੇ ਹਵਾਲੇ ਤੋਂ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਪੁਲੀਸ ਵਲੋਂ ਰਾਜੀਨਾਮਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ।
Get all latest content delivered to your email a few times a month.