ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਵੀਡੀਓਗ੍ਰਾਫੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਹਾਈ ਕੋਰਟ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਹੁਕਮ ਦਿੱਤੇ ਗਏ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 13 ਨਵੰਬਰ ਨੂੰ ਹੋਵੇਗੀ ਜਦਕਿ 14 ਦਸੰਬਰ ਨੂੰ ਨਾਮ ਵਾਪਸ ਲਏ ਜਾਣਗੇ। ਇਸ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ।
ਇਸ ਸਬੰਧੀ ਪਟਿਆਲਾ ਦੇ ਭਾਜਪਾ ਆਗੂ ਵਿਜੇ ਕੁਮਾਰ ਤੇ ਹੋਰਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਪੰਜਾਬ ਵਿੱਚ ਖਾਸ ਕਰਕੇ ਪਟਿਆਲਾ ਵਿੱਚ ਕਈ ਥਾਵਾਂ ’ਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖ਼ਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਅਜਿਹੇ ਵਿੱਚ ਅਦਾਲਤ ਨੂੰ ਇਸ ਮਾਮਲੇ ਵਿੱਚ ਰਾਜ ਚੋਣ ਕਮਿਸ਼ਨ ਨੂੰ ਆਦੇਸ਼ ਜਾਰੀ ਕਰਨੇ ਚਾਹੀਦੇ ਹਨ। ਪਾਰਟੀ ਵੱਲੋਂ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ। ਪਟਿਆਲਾ ਸਮੇਤ ਪੰਜਾਬ ਭਰ ਵਿੱਚ ਜਿੱਥੇ ਕਿਤੇ ਵੀ ਚੋਣਾਂ ਹੋਣੀਆਂ ਹਨ, ਉੱਥੇ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ ਕੀਤੀ ਗਈ ਸੀ;
Get all latest content delivered to your email a few times a month.