ਤਾਜਾ ਖਬਰਾਂ
.
ਚੰਡੀਗੜ੍ਹ- ਚੋਣ ਕਮਿਸ਼ਨ ਵੱਲੋਂ 22 ਆਈਏਐਸ ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਨਗਰ ਨਿਗਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂਕਿ ਬਾਕੀ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੀ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।ਬਅੱਜ ਹਰ ਕੋਈ ਆਪਣਾ ਫਰਜ਼ ਨਿਭਾਵੇਗਾ। ਕਮਿਸ਼ਨ ਵੱਲੋਂ ਉਨ੍ਹਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ, ਚੋਣ ਸਬੰਧੀ ਸ਼ਿਕਾਇਤਾਂ ਅਤੇ ਚੋਣ ਜ਼ਾਬਤੇ ਸਬੰਧੀ ਆਪਣੀ ਭੂਮਿਕਾ ਨਿਭਾਉਣਗੇ।
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ।
ਚੋਣਾਂ ਤੋਂ ਬਾਅਦ ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ 'ਤੇ 3 ਵਿਅਕਤੀ ਹੋਣਗੇ। ਜੇਕਰ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।ਚੋਣਾਂ ਦੌਰਾਨ ਅਸਲਾ ਰੱਖਣ ਵਾਲਿਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੁਣ ਤੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਇਹ ਹੁਕਮ ਭੇਜੇ ਗਏ ਹਨ। ਡੀਸੀ ਦਫ਼ਤਰਾਂ ਨੂੰ ਆਪਣੇ ਪੱਧਰ ’ਤੇ ਹਥਿਆਰ ਜਮ੍ਹਾਂ ਕਰਵਾਉਣ ਦਾ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।
Get all latest content delivered to your email a few times a month.