ਤਾਜਾ ਖਬਰਾਂ
.
ਸਰਸਾ ਨਦੀ ਦੇ ਕਿਨਾਰੇ ਉੱਚੀ ਟੱਬੀ ’ਤੇ ਸਸ਼ੋਬਿਤ ਗੁਰਦੁਆਰਾ ਪ੍ਰੀਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੇ ਪਹਿਲੇ ਪੜਾਅ ਦੇ ਤਿੰਨ ਰੋਜ਼ਾ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਅਗਵਾਈ ਵਿਚ ਸ਼ੁੱਕਰਵਾਰ ਨੂੰ ਰੱਖੇ ਪੰਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾਂ ਦੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਜੋਗਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸ਼ੁਰੂ ਹੋ ਗਏ ਹਨ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ ਅਤੇ ਸੰਦੀਪ ਸਿੰਘ ਕਲੋਤਾਂ ਇਲਾਕੇ ਦੀ ਸੰਗਤ ਹਾਜ਼ਰ ਸੀ। ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਇਲਾਕੇ ਦੇ ਪਿੰਡਾਂ ਤੇ ਦੂਰ-ਦੁਰਾਡੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ। ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਗੁਰੂ ਦੇ ਲੰਗਰ ਦੀ ਸੇਵਾ ਪਿੰਡ ਸਰਸਾ ਨੰਗਲ ਵੱਲੋਂ ਕੀਤੀ ਗਈ ।
Get all latest content delivered to your email a few times a month.