ਤਾਜਾ ਖਬਰਾਂ
.
ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਕੰਸਰਟ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਮੈਦਾਨ ਵਿੱਚ ਹੋਣ ਜਾ ਰਿਹਾ ਹੈ। ਇਹ ਸਮਾਰੋਹ ਸੰਗੀਤ ਪ੍ਰੇਮੀਆਂ ਲਈ ਖਾਸ ਹੈ। ਇਸ ਨੂੰ ਲੈ ਕੇ ਕਾਫੀ ਵਿਵਾਦ ਵੀ ਹੋਇਆ ਸੀ। ਹਾਲਾਂਕਿ ਸਮਾਰੋਹ ਦੀਆਂ ਸਾਰੀਆਂ ਰੁਕਾਵਟਾਂ ਦੂਰ ਹੋਣ ਤੋਂ ਬਾਅਦ ਪ੍ਰਸ਼ਾਸਨਿਕ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਕੰਸਰਟ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਦਿਲਜੀਤ ਨੇ ਗੁਰੂ ਚਰਨਾਂ ’ਚ ਮੱਥਾ ਟੇਕਿਆ। ਮਿਲੀ ਜਾਣਕਾਰੀ ਮੁਤਾਬਿਕ ਦਿਲਜੀਤ ਦੋਸਾਂਝ ਆਪਣੀ ਟੀਮ ਨਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸਬੰਧੀ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਸ਼ੇਅਰ ਕੀਤੀ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਗੁਰੂ ਘਰ ਦੇ ਬਾਹਰ ਉਡੀਕ ਕਰ ਰਹੇ ਪ੍ਰਸ਼ੰਸਕਾ ਨਾਲ ਵੀ ਮੁਲਾਕਾਤ ਕੀਤੀ।
Get all latest content delivered to your email a few times a month.