ਤਾਜਾ ਖਬਰਾਂ
.
ਚੰਡੀਗੜ੍ਹ- ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ। ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋ ਗਏ। ਪੁਲੀਸ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ।40 ਮਿੰਟ ਤੱਕ ਪੁਲੀਸ ਨਾਲ ਬਹਿਸ ਕਰਨ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਜਿਸ ਵਿੱਚ 10 ਕਿਸਾਨ ਜ਼ਖਮੀ ਹੋਏ ਹਨ।
ਇਸ ਦੌਰਾਨ ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਸ਼ੰਭੂ ਮੋਰਚੇ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਅਸੀਂ ਰੇਲਾਂ ਰੋਕਾਂਗੇ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਉਲੀਕਾਗੇਂ।
Get all latest content delivered to your email a few times a month.