ਤਾਜਾ ਖਬਰਾਂ
..
ਚੰਡੀਗੜ੍ਹ- ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ। ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋ ਗਏ। ਪੁਲੀਸ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ।40 ਮਿੰਟ ਤੱਕ ਪੁਲੀਸ ਨਾਲ ਬਹਿਸ ਕਰਨ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਜਿਸ ਵਿੱਚ 10 ਕਿਸਾਨ ਜ਼ਖਮੀ ਹੋਏ ਹਨ।
ਇਸ ਦੌਰਾਨ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ। ਰੇਲਵੇ ਸਟੇਸ਼ਨਾਂ ਅਤੇ ਫਾਟਕਾਂ 'ਤੇ ਰੇਲ ਜਾਮ ਰਹੇਗਾ। ਕੱਲ੍ਹ ਸ਼ੰਭੂ ਬਾਰਡਰ 'ਤੇ ਵੀ ਪ੍ਰੈੱਸ ਕਾਨਫਰੰਸ ਹੋਵੇਗੀ।
Get all latest content delivered to your email a few times a month.