ਤਾਜਾ ਖਬਰਾਂ
.
ਲੁਧਿਆਣਾ- ਪੰਜਾਬ ਦੇ ਲੁਧਿਆਣਾ ਵਿੱਚ ਸੋਮਵਾਰ (16 ਦਸੰਬਰ) ਸਵੇਰੇ ਸੈਕਟਰ-32 ਸਥਿਤ ਬੀਸੀਐਮ ਸਕੂਲ ਵਿੱਚ 2ਵੀਂ ਜਮਾਤ ਦੇ ਵਿਦਿਆਰਥੀ ਨੂੰ ਬੱਸ ਨੇ ਕੁਚਲ ਦਿੱਤਾ। ਜਿਸ 'ਚ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੜਕੀ ਦਾ ਚਿਹਰਾ ਟਾਇਰ ਹੇਠ ਆ ਗਿਆ ਸੀ, ਜਿਸ ਕਾਰਨ ਉਸ ਦੀਆਂ ਅੱਖਾਂ ਵੀ ਬਾਹਰ ਨਿਕਲ ਗਈਆਂ। ਸਕੂਲ ਸਟਾਫ਼ ਨੇ ਬੱਚੀ ਨੂੰ ਫੋਰਟਿਸ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਲੜਕੀ ਦੀ ਪਛਾਣ ਅਮਾਇਰਾ ਵਾਸੀ ਭਾਮੀਆ ਰੋਡ ਵਜੋਂ ਹੋਈ ਹੈ। ਉਸਦੇ ਪਿਤਾ ਆਰ ਐਂਡ ਡੀ ਸਕੂਲ ਦੇ ਪ੍ਰਿੰਸੀਪਲ ਹਨ। ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਮੌਕੇ 'ਤੇ ਪਹੁੰਚ ਕੇ ਹੰਗਾਮਾ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਟਾਫ਼ ਨੇ ਸਕੂਲ ਦੇ ਗੇਟ ਨੂੰ ਅੰਦਰੋਂ ਤਾਲਾ ਲਗਾ ਦਿੱਤਾ ਹੈ। ਲੋਕਾਂ ਨੇ ਸਕੂਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਹੰਗਾਮੇ ਦੀ ਸੂਚਨਾ ਮਿਲਣ ’ਤੇ ਥਾਣਾ ਡਵੀਜ਼ਨ ਨੰਬਰ 7 ਦੇ ਐਸਐਚਓ ਭੁਪਿੰਦਰ ਸਿੰਘ ਪੁਲੀਸ ਫੋਰਸ ਸਮੇਤ ਪੁੱਜੇ। ਲੋਕਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ।
Get all latest content delivered to your email a few times a month.