IMG-LOGO
ਹੋਮ ਅੰਤਰਰਾਸ਼ਟਰੀ: ਜਾਰਜੀਆ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 11 ਭਾਰਤੀ ਨਾਗਰਿਕਾਂ ਸਮੇਤ...

ਜਾਰਜੀਆ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 11 ਭਾਰਤੀ ਨਾਗਰਿਕਾਂ ਸਮੇਤ 12 ਲੋਕਾਂ ਦੀ ਮੌਤ

Admin User - Dec 17, 2024 10:17 AM
IMG

.

ਜਾਰਜੀਆ ਦੇ ਇੱਕ ਭਾਰਤੀ ਰੈਸਟੋਰੈਂਟ ਵਿੱਚ 11 ਭਾਰਤੀ ਨਾਗਰਿਕਾਂ ਸਮੇਤ 12 ਲੋਕਾਂ ਦੀ ਭੇਦ ਭਾਰੇ ਹਾਲਾਤਾਂ ਵਿੱਚ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਜਾਰਜੀਆ ਦਾ ਇੱਕ ਨਾਗਰਿਕ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਲਾਸ਼ਾਂ ਰੈਸਟੋਰੈਂਟ ਦੇ ਉਸ ਕਮਰੇ 'ਚੋਂ ਮਿਲੀਆਂ, ਜਿੱਥੇ ਕਰਮਚਾਰੀ ਸੌਂਦੇ ਸਨ। ਅਧਿਕਾਰਤ ਰਿਪੋਰਟ ਮੁਤਾਬਕ ਮਰਨ ਵਾਲਿਆਂ 'ਚ ਰੈਸਟੋਰੈਂਟ ਦੇ ਸਟਾਫ ਮੈਂਬਰ ਵੀ ਸ਼ਾਮਲ ਹਨ।

ਮ੍ਰਿਤਕਾਂ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਲਾਈਟ ਨਾ ਹੋਣ ਕਾਰਨ ਬੰਦ ਕਮਰੇ ਵਿੱਚ ਜਨਰੇਟਰ ਦੀ ਵਰਤੋਂ ਦੱਸਿਆ ਜਾ ਰਿਹਾ ਹੈ। 

ਮ੍ਰਿਤਕਾਂ ਵਿੱਚੋਂ ਇੱਕ ਸਮੀਰ ਕੁਮਾਰ (26) ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦਾ ਰਹਿਣ ਵਾਲਾ ਹੈ। ਸਮੀਰ ਖੰਨਾ ਦੇ ਬਿਲਾਂਵਾਲੀ ਛੱਪੜੀ ਦਾ ਰਹਿਣ ਵਾਲਾ ਹੈ। ਉਹ ਕਰੀਬ 6 ਮਹੀਨੇ ਪਹਿਲਾਂ ਜਾਰਜੀਆ ਗਿਆ ਸੀ। ਉੱਥੇ ਟਿਕਲੀਸ਼ ਰਾਜਧਾਨੀ 'ਚ ਭਾਰਤੀ ਅਰਬੀ ਰੈਸਟੋਰੈਂਟ ਹਵੇਲੀ 'ਚ ਕੰਮ ਕਰਦਾ ਸੀ। ਸਮੀਰ ਦੇ ਭਰਾ ਆਸ਼ੀਸ਼ ਕੁਮਾਰ ਨੇ ਦੱਸਿਆ ਕਿ 14 ਦਸੰਬਰ ਨੂੰ ਸਮੀਰ ਦਾ ਜਨਮ ਦਿਨ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.