ਤਾਜਾ ਖਬਰਾਂ
.
ਅੰਮ੍ਰਿਤਸਰ- ਟੀਵੀ ਸੀਰੀਅਲ ਮਹਾਭਾਰਤ ਵਿੱਚ ਧ੍ਰਿਤਰਾਸ਼ਟਰ ਦਾ ਕਿਰਦਾਰ ਨਿਭਾਉਣ ਵਾਲੀ ਬਾਲੀਵੁੱਡ ਅਦਾਕਾਰ ਗਿਰੀਜਾ ਸ਼ੰਕਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ। ਗਿਰੀਜਾ ਆਪਣੀਆਂ ਦੋ ਨਵੀਆਂ ਦਸਤਾਵੇਜ਼ੀ ਫਿਲਮਾਂ ਦੀ ਰਿਲੀਜ਼ ਲਈ ਆਸ਼ੀਰਵਾਦ ਲੈਣ ਆਏ ਹਨ। ਟੀਵੀ ਅਦਾਕਾਰ ਗਿਰੀਜਾ ਸ਼ੰਕਰ ਨੇ ਗੁਰੂ ਘਰ ਵਿਖੇ ਅਰਦਾਸ ਕੀਤੀ ਅਤੇ ਕੀਰਤਨ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਉਹ ਕਾਫੀ ਸਮੇਂ ਤੋਂ ਗੁਰੂ ਘਰ ਨਹੀਂ ਆਏ ਸਨ। ਇਸ ਲਈ ਅੱਜ ਹਾਜ਼ਰੀ ਲਗਾਉਣ ਲਈ ਆਏ ਹਨ।
ਉਨ੍ਹਾਂ ਨੇ ਦੱਸਿਆ ਕਿ ਉਸ ਨੇ ਮਹਾਂਭਾਰਤ ਸੀਰੀਅਲ ਵਿੱਚ ਧ੍ਰਿਤਰਾਸ਼ਟਰ ਦਾ ਕਿਰਦਾਰ ਨਿਭਾਇਆ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਕਈ ਅੰਗਰੇਜ਼ੀ ਫਿਲਮਾਂ ਅਤੇ ਕਈ ਹਿੰਦੀ ਫਿਲਮਾਂ ਵੀ ਕੀਤੀਆਂ। ਉਨ੍ਹਾਂ ਦੱਸਿਆ ਕਿ ਦੋ ਦਸਤਾਵੇਜ਼ੀ ਫਿਲਮਾਂ ਬਣ ਚੁੱਕੀਆਂ ਹਨ, ਜਿਸ ਲਈ ਉਹ ਅੱਜ ਗੁਰੂ ਘਰ ਦਾ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਵਧੀਆ ਸੂਬਾ ਹੈ ਅਤੇ ਪੰਜਾਬ ਵਾਸੀ ਸਾਰਿਆਂ ਨੂੰ ਬਹੁਤ ਪਿਆਰ ਕਰਦੇ ਹਨ। ਉਨ੍ਹਾਂ ਆਉਣ ਵਾਲੀ ਫਿਲਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪੰਜਾਬ ਅਤੇ ਪੰਜਾਬੀ ਸੱਭਿਆਚਾਰ 'ਤੇ ਬਣੀ ਡਾਕੂਮੈਂਟਰੀ ਹੈ। ਜਿਸ ਵਿੱਚ ਪੰਜਾਬ ਦੀ ਇੱਕ ਅਜਿਹੀ ਝਲਕ ਦਿਖਾਈ ਗਈ ਹੈ ਜੋ ਕਿ ਹੋਰ ਕਿਧਰੇ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਹੁਤ ਹੀ ਪਿਆਰਾ ਅਤੇ ਪਿਆਰ ਨਾਲ ਭਰਿਆ ਸੂਬਾ ਹੈ ਜਿੱਥੋਂ ਦੇ ਲੋਕ ਹਮੇਸ਼ਾ ਨਵੀਆਂ ਯਾਦਾਂ ਲੈ ਕੇ ਚਲੇ ਜਾਂਦੇ ਹਨ ਅਤੇ ਨਵੀਂਆਂ ਯਾਦਾਂ ਬਣਾਉਣ ਲਈ ਮੁੜ-ਮੁੜ ਆਉਂਦੇ ਹਨ।
Get all latest content delivered to your email a few times a month.