ਤਾਜਾ ਖਬਰਾਂ
.
ਚੰਡੀਗੜ੍ਹ- ਚੰਡੀਗੜ੍ਹ 'ਚ 11 ਸਾਲਾ ਬੱਚੇ ਨੂੰ ਪਿਕਅੱਪ ਗੱਡੀ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਗੱਡੀ ਨੂੰ ਪਿੱਛੇ ਕਰਦੇ ਸਮੇਂ ਇਹ ਹਾਦਸਾ ਵਾਪਰ ਗਿਆ, ਹਾਦਸਾ ਦੁਪਹਿਰ 3 ਵਜੇ ਕੈਂਬਵਾਲਾ ਵਿੱਚ ਵਾਪਰਿਆ। ਜਾਣਕਾਰੀ ਅਨੁਸਾਰ ਪਿਕਅੱਪ ਵੈਨ ਮਾਲ ਨਾਲ ਲੱਦੀ ਹੋਈ ਸੀ। ਬੱਚਾ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ। ਇਸ ਦੌਰਾਨ ਡਰਾਈਵਰ ਕਾਰ ਨੂੰ ਪਿੱਛੇ ਕਰ ਰਿਹਾ ਸੀ। ਅਚਾਨਕ ਬੱਚਾ ਕਾਰ ਦੇ ਹੇਠਾਂ ਆ ਗਿਆ।
ਹਾਦਸੇ ਤੋਂ ਬਾਅਦ ਪਰਿਵਾਰ ਵਾਲੇ ਬੱਚੇ ਨੂੰ ਸੈਕਟਰ-16 ਦੇ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੈਕਟਰ-3 ਥਾਣਾ ਪੁਲਸ ਨੇ ਦੋਸ਼ੀ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.