IMG-LOGO
ਹੋਮ ਰਾਸ਼ਟਰੀ, ਮਨੋਰੰਜਨ, ਤੇਲੰਗਾਨਾ, ਚੰਡੀਗੜ੍ਹ ਮਗਰੋਂ ਹੁਣ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ...

ਤੇਲੰਗਾਨਾ, ਚੰਡੀਗੜ੍ਹ ਮਗਰੋਂ ਹੁਣ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਨੂੰ ਦਿੱਤੀ ਇਹ ਹਿਦਾਇਤ, ਨਹੀਂ ਗਾ ਸਕਣਗੇ ਇਹ ਗੀਤ

Admin User - Dec 19, 2024 11:15 AM
IMG

.

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ 'ਦਿਲ-ਲੁਮੀਨਾਤੀ' ਟੂਰ ਨੂੰ ਲੈ ਕੇ ਸੁਰਖੀਆਂ 'ਚ ਹਨ ਪਰ ਭਾਰਤ ਖਾਸ ਕਰਕੇ ਚੰਡੀਗੜ੍ਹ 'ਚ ਉਨ੍ਹਾਂ ਦੇ ਸ਼ੋਅਜ਼ ਨੂੰ ਲੈ ਕੇ ਹਰ ਰੋਜ਼ ਨਵੇਂ-ਨਵੇਂ ਵਿਵਾਦ ਸਾਹਮਣੇ ਆ ਰਹੇ ਹਨ। ਬੇਸ਼ੱਕ ਦਿਲਜੀਤ ਦੋਸਾਂਝ ਨੇ ਇਸ ਕੰਸਰਟ ਵਿੱਚ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੋਵੇ ਪਰ ਉਹ ਆਪਣੇ ਵਿਰੋਧੀਆਂ ਅਤੇ ਪ੍ਰਸ਼ਾਸਨ ਨੂੰ ਸੰਤੁਸ਼ਟ ਨਹੀਂ ਕਰ ਸਕੇ। 

ਦੱਸ ਦਈਏ ਕਿ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਕੰਸਰਟ ਨੂੰ ਲੈ ਕੇ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਸ ਮਾਮਲੇ 'ਚ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਵੀ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਗਾਈਡਲਾਈਨਜ਼ ਜਾਰੀ ਕੀਤੀ ਹੈ। 

ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਿਸੇ ਵੀ ਰੂਪ ਵਿੱਚ ਸਟੇਜ 'ਤੇ ਬੱਚਿਆਂ ਦੀ ਵਰਤੋਂ ਨਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ।  

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.