ਤਾਜਾ ਖਬਰਾਂ
.
ਚੰਡੀਗੜ੍ਹ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਬੋਲਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕੇਂਦਰ ਸਰਕਾਰ 'ਤੇ ਦੋਸ਼ ਲਗਾਉਣ ਦੀ ਬਜਾਏ ਪਹਿਲਾਂ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਪਹਿਲਾਂ ਡੱਲੇਵਾਲ ਦੀ ਸਿਹਤ ਨੂੰ ਸੁਧਾਰਨਾ ਜ਼ਰੂਰੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਖ਼ਰਾਬ ਸਿਹਤ ਬਾਰੇ ਚਿੰਤਾ ਪ੍ਰਗਟਾਈ ਤੇ ਪੰਜਾਬ ਸਰਕਾਰ ਨੂੰ ਫ਼ੌਰੀ ਤੌਰ ’ਤੇ ਜ਼ਰੂਰੀ ਮੈਡੀਕਲ ਸਹੂਲਤ ਦੇਣ ਦਾ ਹੁਕਮ ਦਿੱਤਾ। ਕੋਰਟ ਨੇ ਸੂਬਾ ਸਰਕਾਰ ਨੂੰ ਸੰਵਿਧਾਨਕ ਜ਼ਿੰਮੇਵਾਰੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਡੱਲੇਵਾਲ ਵੱਡੇ ਨੇਤਾ ਹਨ। ਉਨ੍ਹਾਂ ਦੀ ਸਿਹਤ ਅਹਿਮ ਹੈ। ਜਦੋਂ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਦੀ ਸੁਣਵਾਈ ਨਾਲ ਜੁੜੇ ਡੱਲੇਵਾਲ ਨੂੰ ਪੱਖ ਰੱਖਣ ਦੀ ਇਜਾਜ਼ਤ ਦੇਣ ਦੀ ਗੱਲ ਕਹੀ ਤਾਂ ਬੈਂਚ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਗੱਲ ਕਰੇਗਾ, ਪਰ ਪਹਿਲਾਂ ਉਨ੍ਹਾਂ ਦੀ ਸਿਹਤ ਸਥਿਰ ਹੋਵੇ। ਉਨ੍ਹਾਂ ਦੀ ਸਿਹਤ ਸਥਿਰ ਹੋਣ ਤੋਂ ਬਾਅਦ ਹੀ ਕੋਰਟ ਗੱਲ ਕਰੇਗਾ। ਇਸ ਮਾਮਲੇ ਦੀ ਸ਼ੁੱਕਰਵਾਰ ਨੂੰ ਮੁੜ ਸੁਣਵਾਈ ਹੋਵੇਗੀ।
Get all latest content delivered to your email a few times a month.