ਤਾਜਾ ਖਬਰਾਂ
.
ਪੰਜਾਬ-ਚੰਡੀਗੜ੍ਹ ਵਿੱਚ ਠੰਡ ਦਿਨੋ ਦਿਨ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਨੂੰ ਵੀ ਠੰਡ ਤੋਂ ਬਚਣ ਲਈ ਗਰਮ ਕੱਪੜ ਅਤੇ ਸੜਕ ਉੱਤੇ ਧਿਆਨ ਨਾਲ ਚੱਲਣ ਦੀ ਸਲਾਹ ਦਿੱਤੀ ਗਈ ਹੈ। ਹਾਲ ਹੀ ਵਿੱਚ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਹੈ ਕਿ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।
ਬਾਰਿਸ਼ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।
Get all latest content delivered to your email a few times a month.