ਤਾਜਾ ਖਬਰਾਂ
.
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਉਨ੍ਹਾਂ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਆਖਰੀ ਸਾਹ ਲਿਆ। ਇਨੈਲੋ ਸੁਪਰੀਮੋ ਨੂੰ ਸਵੇਰੇ 11.30 ਵਜੇ ਹਸਪਤਾਲ ਲਿਆਂਦਾ ਗਿਆ। 12 ਵਜੇ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਚੌਟਾਲਾ ਦੇ ਦੇਹਾਂਤ ਨਾਲ ਹਰਿਆਣਾ ਅਤੇ ਦੇਸ਼ ਦੀ ਰਾਜਨੀਤੀ ਵਿੱਚ ਸੋਗ ਦੀ ਲਹਿਰ ਹੈ।
ਦੱਸ ਦਈਏ ਕਿ ਓਮ ਪ੍ਰਕਾਸ਼ ਚੌਟਾਲਾ ਸੱਤ ਵਾਰ ਵਿਧਾਇਕ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਪੁੱਤਰ ਹਨ।
Get all latest content delivered to your email a few times a month.