ਤਾਜਾ ਖਬਰਾਂ
.
ਮਸ਼ਹੂਰ ਪੰਜਾਬੀ ਗਾਇਕ ਤੇ ਰੈਪਰ ਏਪੀ ਢਿੱਲੋਂ ਦਾ ਸ਼ੋਅ ਚੰਡੀਗੜ੍ਹ 'ਚ ਸ਼ਨਿਚਰਵਾਰ ਨੂੰ ਹੋਣ ਜਾ ਰਿਹਾ ਹੈ। ਸੈਕਟਰ-25 ਰੈਲੀ ਗਰਾਊਂਡ 'ਚ ਦੋ ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਮਗੇ। ਦਰਅਸਲ, ਕੌਮੀ ਜਾਂਚ ਏਜੰਸੀ ਦੇ ਇਨਪੁਟ ਤੋਂ ਬਾਅਦ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਐੱਨਆਈਏ ਨੇ ਪੰਜਾਬ ਪੁਲਿਸ ਨੂੰ ਇਨਪੁਟ ਦਿੱਤਾ ਹੈ ਜਿਸ ਵਿਚ ਪੰਜਾਬੀ ਕਲਾਕਾਰਾਂ 'ਤੇ ਹਮਲੇ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਇਹ ਇਨਪੁਟ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝਾ ਕੀਤਾ ਹੈ। ਉਸ ਦੇ ਬਾਅਦ ਤੋਂ ਹੀ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਦੀ ਸੁਰੱਖਿਆ ਵਧਾ ਦਿੱਤੀ ਹੈ। ਸ਼ਹਿਰ ਦੇ ਬਾਹਰਵਾਰ ਪ੍ਰੋਗਰਾਮ ਹੋਣ ਦੇ ਬਾਵਜੂਦ ਦਿਲਜੀਤ ਦੁਸਾਂਝ ਦੇ ਪ੍ਰੋਗਰਾਮ ਜਿੰਨੇ ਹੀ ਸੁਰੱਖਿਆ ਮੁਲਾਜ਼ਮ ਇੱਥੇ ਤਾਇਨਾਤ ਕੀਤੇ ਗਏ ਹਨ। ਇਹ ਯਕੀਨੀ ਬਣਾਉਣ ਲਈ ਕਿ ਕੋਈ ਵੀ ਸ਼ੱਕੀ ਵਿਅਕਤੀ ਘਟਨਾ ਵਾਲੀ ਥਾਂ 'ਤੇ ਨਾ ਪਹੁੰਚ ਸਕੇ। ਇਸ ਦੇ ਲਈ ਪਾਰਕਿੰਗ ਵੀ ਤਿੰਨ ਤੋਂ ਚਾਰ ਕਿਲੋਮੀਟਰ ਦੂਰ ਬਣਾਈ ਗਈ ਹੈ ਜਿੱਥੋਂ ਸ਼ਟਲ ਬੱਸ ਸੇਵਾ ਦੀ ਮਦਦ ਨਾਲ ਹੀ ਪਹੁੰਚਿਆ ਜਾ ਸਕੇਗਾ।
Get all latest content delivered to your email a few times a month.