ਤਾਜਾ ਖਬਰਾਂ
.
ਵਨ ਨੇਸ਼ਨ ਵਨ ਇਲੈਕਸ਼ਨ ਬਿੱਲ ਨੂੰ ਲੋਕ ਸਭਾ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਇਸ ਨਾਲ ਸਬੰਧਤ ਦੋ ਬਿੱਲਾਂ ਨੂੰ ਜੇਪੀਸੀ ਕੋਲ ਭੇਜਣ ਦੀ ਮਨਜ਼ੂਰੀ ਦਿੱਤੀ ਗਈ। ਇਸ ਜੇਪੀਸੀ ਵਿੱਚ ਲੋਕ ਸਭਾ ਤੋਂ 27 ਅਤੇ ਰਾਜ ਸਭਾ ਤੋਂ 12 ਮੈਂਬਰ ਸ਼ਾਮਲ ਕੀਤੇ ਗਏ ਹਨ।
ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਨ੍ਹਾਂ ਦੋਵਾਂ ਬਿੱਲਾਂ ਨੂੰ ਸੰਸਦ ਦੀ ਸਾਂਝੀ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰੱਖਿਆ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ। ਇਹ ਕਮੇਟੀ ਦੋਵਾਂ ਬਿੱਲਾਂ ਦੀ ਸਮੀਖਿਆ ਕਰੇਗੀ। ਪਹਿਲਾਂ ਕਮੇਟੀ ਮੈਂਬਰਾਂ ਦੀ ਗਿਣਤੀ 31 ਸੀ, ਜੋ ਹੁਣ ਵਧਾ ਕੇ 39 ਕਰ ਦਿੱਤੀ ਗਈ ਹੈ।
Get all latest content delivered to your email a few times a month.