ਤਾਜਾ ਖਬਰਾਂ
..
ਪੋਹ ਮਹੀਨੇ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦੀ ਮਹੀਨਾ ਕਿਹਾ ਜਾਂਦਾ ਹੈ। ਕੇਵਲ ਸਿੱਖ ਭਾਈਚਾਰਾ ਨਹੀਂ ਬਲਕਿ ਮਾਨਵਤਾ ਨੂੰ ਪ੍ਰੇਮ ਕਰਨ ਵਾਲਾ ਹਰ ਮਨੁੱਖ ਪੋਹ ਮਹੀਨੇ ਦੇ ਸ਼ਹੀਦਾਂ ਨੂੰ ਅਕੀਦਤ ਭੇਂਟ ਕਰਦਾ ਹੈ। ਦਸੰਬਰ 20-21 ਦੀ ਵਿਚਕਾਰਲੀ ਰਾਤ ਨੂੰ ਮੁਗ਼ਲਾਂ ਤੇ ਪਹਾੜੀ ਰਾਜਿਆਂ ਦੀਆਂ ਚੁੱਕੀਆਂ ਝੂਠੀਆਂ ਸੌਂਹਾਂ ਦੀ ਅਸਲੀਅਤ ਜਾਣਦੇ ਹੋਏ ਵੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ ਗੁਜਰੀ ਜੀ ਤੇ ਸਿੰਘਾਂ ਦੇ ਕਹਿਣ ’ਤੇ ਕਿਲ੍ਹਾ ਅਨੰਦਗੜ੍ਹ ਛੱਡਣ ਦਾ ਫ਼ੈਸਲਾ ਕਰ ਲਿਆ ਸੀ।
ਸਿੱਖ ਕੌਮ ਵਿੱਚ 6 ਪੋਹ ਦਾ ਦਿਨ ਬੇਹੱਦ ਅਹਿਮ ਅਤੇ ਖ਼ਾਸ ਮੰਨਿਆ ਜਾਂਦਾ ਹੈ। ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਿਆ ਸੀ। ਇਸ ਮਹੀਨੇ ਵਿੱਚ ਕੋਈ ਵੀ ਖੁਸ਼ੀ ਵਾਲਾ ਪ੍ਰੋਗਰਾਮ ਨਹੀਂ ਕੀਤਾ ਜਾਂਦਾ ਹੈ। ਦਰਅਸਲ ਪੋਹ ਦੇ ਮਹੀਨੇ ਹੱਡ ਚੀਰਵੀਂ ਠੰਡ ਹੁੰਦੀ ਹੈ ਪਰ ਅਨੰਦਪੁਰ ਦੇ ਅਨੰਦਮਈ 8 ਮਹੀਨੇ ਦੇ ਜਬਰਦਸਤ ਘੇਰੇ, ਅਨੰਦਪੁਰ ਨੂੰ ਛੱਡਣ, ਸਰਸਾ ਦੇ ਭਿਆਨਕ ਯੁੱਧ, ਪਰਿਵਾਰ ਵਿਛੋੜਾ, ਚਮਕੌਰ ਦੀ ਕੱਚੀ ਗੜ੍ਹੀ ਤੇ ਸਰਹਿੰਦ ਦੀਆਂ ਕੰਧਾਂ ’ਚ ਸਾਹਿਬਜ਼ਾਦਿਆਂ ਦੇ ਜਿਊਂਦੇ ਚਿਣੇ ਜਾਣ ’ਤੇ ਮਾਤਾ ਗੁਜਰੀ ਜੀ ਦੀ ਠੰਢੇ ਬੁਰਜ ਦੀ ਦਾਸਤਾਨ ਨੂੰ ਪੜ੍ਹ-ਸੁਣ ਕੇ ਮਨ ਸਰੀਰ ’ਚ ਰੋਸ-ਰੋਹ ਤੇ ਜੋਸ਼ ਦੀ ਲਹਿਰ ਦੌੜਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਅੱਜ ਦੇ ਦਿਨ ਨੂੰ ਲੈ ਕੇ ਲਿਖਿਆ ਹੈ," ਸਰਬੰਸਦਾਨੀ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਅੱਜ 6 ਪੋਹ ਤੋਂ ਸਿੱਖ ਇਤਿਹਾਸ ਦਾ ਸ਼ਹੀਦੀ ਹਫ਼ਤਾ ਸ਼ੁਰੂ ਹੋਣ ਜਾ ਰਿਹਾ ਹੈ।ਅੱਜ ਦੇ ਦਿਨ ਹੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਅਨੰਦਗੜ੍ਹ ਸਾਹਿਬ ਦਾ ਕਿਲ੍ਹਾ ਛੱਡਿਆ ਸੀ।"
Get all latest content delivered to your email a few times a month.