ਤਾਜਾ ਖਬਰਾਂ
.
ਚੰਡੀਗੜ੍ਹ- ਹਾਲ ਹੀ ਵਿੱਚ ਕਿਸਾਨ ਲਹਿਰ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਐਨਐਸਯੂਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੂੰ ਚੰਡੀਗੜ੍ਹ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਅੱਜ ਆਲ ਇੰਡੀਆ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਪ੍ਰਸਿੱਧ ਪਹਿਲਵਾਨ ਬਜਰੰਗ ਪੁਨੀਆ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਈਸ਼ਰਪ੍ਰੀਤ ਸਿੰਘ ਨੂੰ ਮਿਲਣ ਪੁੱਜੇ। ਪੂਨੀਆ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਸਾਡੀ ਨਹੀਂ, ਸਗੋਂ ਪੂਰੇ ਦੇਸ਼ ਦੀ ਲੜਾਈ ਹੈ। ਪਰ ਭਾਜਪਾ ਵਾਲੇ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੂਨੀਆ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਸਾਨਾਂ ਦੇ ਹੱਕ 'ਚ ਆਵਾਜ਼ ਚੁੱਕਣ ਵਾਲਿਆਂ ਦੇ ਨਾਲ ਖੜ੍ਹੇ ਰਹਾਂਗੇ।
ਈਸ਼ਰਪ੍ਰੀਤ ਨੇ ਕਿਹਾ ਕਿ ਭਾਰਤੀ ਗ੍ਰਹਿ ਮੰਤਰਾਲਾ ਪੁਲਿਸ ਦੀ ਮਦਦ ਨਾਲ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਹਰ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਡੱਲੇਵਾਲ ਦੇ ਹੱਕ ਵਿੱਚ ਬੋਲਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਸਾਡਾ ਕਿੱਤਾ ਨਹੀਂ ਬਲਕਿ ਸਾਡਾ ਧਰਮ ਹੈ ਅਤੇ ਇਸ ਲਈ ਪੰਜਾਬ ਦਾ ਹਰ ਬੱਚਾ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਜੇਕਰ ਸਾਡੇ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰ ਕੇਂਦਰ ਸਰਕਾਰ ਦੀ ਹੋਵੇਗੀ।
Get all latest content delivered to your email a few times a month.