ਤਾਜਾ ਖਬਰਾਂ
.
ਅੰਮ੍ਰਿਤਸਰ-ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਅਤੇ ਤਕਸੀਰ ਦਮਦਮਾ ਸਾਹਿਬ ਦੇ ਵੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਦੇ ਵਿੱਚ ਤਿੱਖੀ ਬਹਿਸ ਦੀ ਵੀਡੀਓ ਜਿੰਵੇ ਹੀ ਵਾਇਰਲ ਹੋਈ ਉਸ ਤੋਂ ਬਾਅਦ ਅੰਤਰਿੰਗ ਕਮੇਟੀ ਵੱਲੋਂ 15 ਦਿਨ ਲਈ ਗਿਆਨੀ ਹਰਪ੍ਰੀਤ ਸਿੰਘ ਨੂੰ ਉਹਨਾਂ ਦੇ ਅਹੁਦੇ ਤੋਂ ਉਲਾਂਭੇ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਅੱਜ ਵਾੀਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਦੇ ਪਿਤਾ ਤਰਸੇਮ ਸਿੰਘ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਵਾਸਤੇ ਪਹੁੰਚੇ ਲੇਕਿਨ ਜਥੇਦਾਰ ਨਾ ਤਾਂ ਘਰ ਮਿਲ ਪਾਏ ਅਤੇ ਨਾ ਹੀ ਆਪਣਾ ਦਫਤਰ ਮਿਲ ਪਾਏ ਜਿਸ ਤੋਂ ਬਾਅਦ ਉਹਨਾਂ ਵੱਲੋਂ ਆਪਣਾ ਸੁਝਾਵ ਉਥੇ ਲੱਗੇ ਸੁਝਾਅ ਬਾਕਸ ਦੇ ਵਿੱਚ ਪਾ ਕੇ ਚਲੇ ਗਏ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜੋ ਗਿਆਨੀ ਹਰਪ੍ਰੀਤ ਸਿੰਘ ਨਾਲ ਵਤੀਰਾ ਕੀਤਾ ਜਾ ਰਿਹਾ ਹੈ ਉਹ ਬਿਲਕੁਲ ਅੱਗਲਤ ਹੈ ਅਤੇ ਉਹਨਾਂ ਦਾ ਸਿਰਫ ਤੇ ਸਿਰਫ ਸਿਆਸੀ ਘਾਣ ਕੀਤਾ ਜਾ ਰਿਹਾ ਹੈ। ਉਥੇ ਹੀ ਅੱਗੇ ਬੋਲਦੇ ਹੋਣ ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਚ ਉਹਨਾਂ ਨੂੰ ਸਿਰਫ ਦਬਾਉਣ ਦੀ ਕੋਸ਼ਿਸ਼ ਹੈ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਜੋ ਬੀਬੀ ਜਗੀਰ ਕੌਰ ਉੱਤੇ ਟਿੱਪਣੀ ਕੀਤੀ ਗਈ ਹੈ ਉਸ ਲਈ ਉਹਨ੍ਾਂ ਨੂੰ ਖੁਦ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਲੇਕਿਨ ਉਹਨਾਂ ਦੀ ਮੁਲਾਕਾਤ ਉਹਨਾਂ ਨਾਲ ਨਹੀਂ ਹੋ ਪਾਈ ਉਥੇ ਹੀ ਬਾਪੂ ਤਰਸੇਮ ਸਿੰਘ ਵੱਲੋਂ ਆਪਣਾ ਸੁਝਾਵ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਦਫਤਰ ਦੇ ਬਾਹਰ ਲੱਗੇ ਸੁਝਾਅ ਬਾਕਸ ਵਿੱਚ ਪਾ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੋ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਵਤੀਰਾ ਕੀਤਾ ਜਾ ਰਿਹਾ ਹੈ ਉਸ ਰਸ ਗਲਤ ਹੈ। ਉਹਨਾਂ ਨੇ ਕਿਹਾ ਕਿ ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬੀਬੀ ਜਗੀਰ ਕੌਰ ਉੱਤੇ ਕੀਤੀ ਗਈ ਟਿੱਪਣੀ ਕਰਕੇ ਉਹਨਾਂ ਨੂੰ ਖੁਦ ਹੀ ਅਸਤੀਫਾ ਅੱਧੇ ਦੇਣਾ ਚਾਹੀਦਾ ਹੈ। ਮਹੇਸ਼ ਇੰਦਰ ਗਰੇਵਾਲ ਤੇ ਬੋਲਦੇ ਹੋ ਉਹਨਾਂ ਨੇ ਕਿਹਾ ਕਿ ਉਸ ਨੂੰ ਤਨਖਾਹੀਆ ਘੋਸ਼ਿਤ ਕਰਨਾ ਚਾਹੀਦਾ ਹੈ। ਉੱਥੇ ਹੀ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਨਰਾਇਣ ਸਿੰਘ ਚੋੜਾ ਵੱਲੋਂ ਸੁਖਬੀਰ ਸਿੰਘ ਬਾਦਲ ਉੱਤੇ ਗੋਲੀ ਚਲਾਈ ਗਈ ਹੈ ਉਸ ਨੂੰ ਲੈ ਕੇ ਜਾਣ ਬੁਝ ਕੇ ਇਸ ਨੂੰ ਵੱਡਾ ਮੁੱਦਾ ਬਣਾਇਆ ਜਾ ਰਿਹਾ ਹੈ ਅਤੇ ਜਾਣਬੁੱਝ ਕੇ ਨਰਾਇਣ ਸਿੰਘ ਚੋੜਾ ਨੂੰ ਪੰਥ ਛੇਕਣ ਦੀ ਗੱਲ ਕੀਤੀ ਜਾ ਰਹੀ ਹੈ ਜੋ ਕਿ ਹਰਗਿਜ਼ ਬਰਦਾਸ਼ ਨਹੀਂ ਕੀਤੀ ਜਾਵੇਗੀ।
ਇੱਥੇ ਦੱਸਣ ਯੋਗ ਹੈ ਕਿ ਬਾਪੂ ਤਰਸੇਮ ਸਿੰਘ ਵੱਲੋਂ ਲਗਾਤਾਰ ਹੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਰੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਲੇਕਿਨ ਅੱਜ ਉਹਨਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੇ ਉੱਤੇ ਆਪਣਾ ਸੁਝਾਵ ਦੇਣ ਵਾਸਤੇ ਪਹੁੰਚੇ ਸਨ ਲੇਕਿਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾ ਤਾਂ ਉਹਨਾਂ ਨੂੰ ਆਪਣੇ ਗ੍ਰਹਿ ਨਿਵਾਸ ਵਰੇ ਚ ਮਿਲੇ ਅਤੇ ਨਾ ਹੀ ਮੁੱਖ ਦਫਤਰ ਚ ਮਿਲੇ ਜਿਸ ਤੋਂ ਬਾਅਦ ਉਹਨਾਂ ਵੱਲੋਂ ਆਪਣਾ ਸੁਝਾਅ ਸ਼੍ਰੀ ਅਕਾਲ ਤਖਤ ਸਾਹਿਬ ਦੇ ਲੱਗੇ ਸੁਝਾਅ ਬਾਕਸ ਚ ਪਾ ਕੇ ਮੀਡੀਆ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਸ਼੍ਰੋਮਣੀ ਕਮੇਟੀ ਤੇ ਸਵਾਲ ਚੁੱਕੇ ਗਏ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਨਤਿੱਤਰ ਅਧਾਰ ਤੇ ਅਸਤੀਫਾ ਦੇਣ ਦੀ ਗੱਲ ਕੀਤੀ ਗਈ ਹੁਣ ਵੇਖਣਾ ਹੋਵੇਗਾ ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੇ ਕੀ ਬਿਆਨ ਸਾਹਮਣੇ ਆਉਂਦਾ ਹੈ ਕਿਉਂਕਿ 23 ਤਰੀਕ ਨੂੰ ਅਦਰਕ ਕਮੇਟੀ ਦੀ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਦੇ ਵਿੱਚ ਹੋਣ ਜਾ ਰਹੀ।
Get all latest content delivered to your email a few times a month.