ਤਾਜਾ ਖਬਰਾਂ
.
ਪਟਿਆਲਾ ਅਤੇ ਫਗਵਾੜਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਦਾ ਸਮਾਂ ਸਮਾਪਤ ਹੋ ਗਿਆ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ। ਸ਼ਾਮ 4 ਵਜੇ ਤੋਂ ਬਾਅਦ ਸਾਰੇ ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਸਾਰੀਆਂ ਥਾਵਾਂ 'ਤੇ ਗਿਣਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਟਿਆਲਾਠੇ ਫਗਵਾੜਾ 'ਚ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪਟਿਆਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ 20 ਉਮੀਦਵਾਰ ਜੇਤੂ ਰਹੇ ਹਨ। ਜਦਕਿ ਕਾਂਗਰਸ ਦੇ ਦੋ ਅਤੇ ਭਾਜਪਾ ਦੇ ਪੰਜ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ।
ਫਗਵਾੜਾ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 48 ਤੋਂ ਕਾਂਗਰਸ ਦੇ ਪਰਮਜੀਤ ਸਿੰਘ ਖੁਰਾਣਾ, ਵਾਰਡ ਨੰਬਰ 28 ਤੋਂ ਕਾਂਗਰਸ ਦੀ ਗੁਰਪ੍ਰੀਤ ਕੌਰ ਜੇਤੂ ਰਹੇ। ਜਦਕਿ ਵਾਰਡ ਨੰਬਰ 41 ਤੋਂ ‘ਆਪ’ ਉਮੀਦਵਾਰ ਪ੍ਰਿਤਪਾਲ ਕੌਰ ਜੇਤੂ ਰਹੀ।
ਫਗਵਾੜਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਅਨੁਸਾਰ ਵਾਰਡ ਨੰਬਰ 45 ਤੋਂ ‘ਆਪ’ ਦੀ ਅਨੀਤਾ ਰਾਣੀ ਜੇਤੂ ਰਹੀ ਹੈ।
ਵਾਰਡ ਨੰਬਰ 2 ਤੋਂ ਕਾਂਗਰਸ ਦੇ ਨਿੱਕਾ ਸੁਧੀਰ, ਵਾਰਡ ਨੰਬਰ 15 ਤੋਂ ਕਾਂਗਰਸ ਦੀ ਪਰਮਜੀਤ ਕੌਰ ਵਾਲੀਆ, ਵਾਰਡ ਨੰਬਰ 46 ਤੋਂ ਕਾਂਗਰਸ ਦੇ ਸੌਰਭ ਜੋਸ਼ੀ ਜੇਤੂ ਰਹੇ।ਵਾਰਡ ਨੰਬਰ 3 ਤੋਂ ਭਾਜਪਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਦੀ ਪਤਨੀ ਮਮਤਾ ਖੋਸਲਾ ਨੇ ਜਿੱਤ ਦਰਜ ਕੀਤੀ ਹੈ।
Get all latest content delivered to your email a few times a month.