ਤਾਜਾ ਖਬਰਾਂ
.
ਅੰਮ੍ਰਿਤਸਰ- ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਦਾ ਸਮਾਂ ਸਮਾਪਤ ਹੋ ਗਿਆ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 841 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ। ਸ਼ਾਮ 4 ਵਜੇ ਤੋਂ ਬਾਅਦ ਸਾਰੇ ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਗਿਣਤੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਦੁਪਹਿਰ 3 ਵਜੇ ਤੱਕ ਅੰਮ੍ਰਿਤਸਰ 'ਚ 39 ਵੋਟਾਂ ਪਈਆਂ ਹਨ। ਅੰਮ੍ਰਿਤਸਰ 'ਚ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।ਅੰਮ੍ਰਿਤਸਰ ਨਗਰ ਨਿਗਮ ਵਿੱਚ 16 ਵਾਰਡਾਂ ਦੇ ਨਤੀਜੇ ਐਲਾਨੇ ਗਏ ਹਨ। ਜਿਸ ਵਿੱਚੋਂ ਕਾਂਗਰਸ ਨੇ 7 ਸੀਟਾਂ ਜਿੱਤੀਆਂ ਹਨ। ਆਮ ਆਦਮੀ ਪਾਰਟੀ ਨੇ 4 ਸੀਟਾਂ ਜਿੱਤੀਆਂ ਹਨ। ਭਾਜਪਾ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 4 ਜਿੱਤੇ ਹਨ।
ਅੰਮ੍ਰਿਤਸਰ 'ਚ ਕਾਂਗਰਸ ਉਮੀਦਵਾਰ ਪਿਓ-ਧੀ ਦੀ ਜਿੱਤ ਹੋਈ ਹੈ। ਜਿਸ ਵਿੱਚ ਵਾਰਡ 14 ਤੋਂ ਰਾਜ ਕੰਵਲ ਲੱਕੀ ਅਤੇ ਵਾਰਡ 9 ਤੋਂ ਡਾ: ਸ਼ੋਭਿਤ ਕੌਰ ਜੇਤੂ ਰਹੇ ਹਨ।
ਅੰਮ੍ਰਿਤਸਰ ਦੇ ਵਾਰਡ 1, 2 ਅਤੇ 82 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ।
ਵਾਰਡ ਨੰਬਰ 10 ਤੋਂ ਭਾਜਪਾ ਉਮੀਦਵਾਰ ਸ਼ਰੂਤੀ ਵਿੱਜ ਜੇਤੂ ਰਹੀ।
ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰਿਅੰਕਾ ਸ਼ਰਮਾ ਜੇਤੂ ਰਹੀ ਹੈ।
ਵਾਰਡ ਨੰਬਰ 64 ਤੋਂ ਆਜ਼ਾਦ ਉਮੀਦਵਾਰ ਜੇਤੂ
ਵਾਰਡ 62 ਤੋਂ ਭਾਜਪਾ ਉਮੀਦਵਾਰ ਮੀਨੂੰ ਸਹਿਗਲ ਜੇਤੂ ਰਹੀ।
Get all latest content delivered to your email a few times a month.