ਤਾਜਾ ਖਬਰਾਂ
.
ਮੋਹਾਲੀ- ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਡਿੱਗ ਗਈ। ਮਲਬੇ ਹੇਠ 5-6 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪੁਲਿਸ-ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। NDRF ਦੀ ਟੀਮ ਵੀ ਪਹੁੰਚ ਗਈ ਹੈ। ਐਂਬੂਲੈਂਸਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਘਟਨਾ ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਸ਼ਾਮ 4:30 ਵਜੇ ਦੇ ਕਰੀਬ ਵਾਪਰੀ। ਲੋਕਾਂ ਮੁਤਾਬਕ ਇਹ ਇਮਾਰਤ 4 ਮੰਜ਼ਿਲਾ ਸੀ। ਇਸ 'ਚ 3 ਮੰਜ਼ਿਲਾਂ 'ਤੇ ਪੀਜੀ ਚੱਲ ਰਿਹਾ ਸੀ ਅਤੇ ਗਰਾਊਂਡ ਫਲੋਰ 'ਤੇ ਜਿੰਮ ਚੱਲ ਰਿਹਾ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਡਿੱਗ ਗਈ।
ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਮਾਰਤ ਡਿੱਗੀ ਉਸ ਸਮੇਂ ਜਿਮ ਖੁੱਲ੍ਹਾ ਸੀ। ਅਜਿਹੇ 'ਚ ਜਿੰਮ 'ਚ ਆਉਣ ਵਾਲੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਹੈ। ਪ੍ਰਸ਼ਾਸਨ ਜਿੰਮ ਪ੍ਰਬੰਧਕਾਂ ਨਾਲ ਸੰਪਰਕ ਕਰ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਡਿੱਗੀ ਬਹੁ-ਮੰਜ਼ਿਲਾ ਇਮਾਰਤ ਕਰੀਬ 10 ਸਾਲ ਪੁਰਾਣੀ ਸੀ।
Get all latest content delivered to your email a few times a month.