ਤਾਜਾ ਖਬਰਾਂ
.
ਮੋਹਾਲੀ- ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ 15-16 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਬਚਾਅ ਕਾਰਜ ਦੌਰਾਨ ਇੱਕ ਵਿਅਕਤੀ ਨੂੰ ਬਾਹਰ ਕੱਢ ਲਿਆ ਗਿਆ ਹੈ। ਹਸਪਤਾਲ ਲੈ ਗਏ ਹਨ। ਉਹ ਜ਼ਿੰਦਾ ਹੈ ਜਾਂ ਨਹੀਂ, ਇਸ ਬਾਰੇ ਕੋਈ ਰਸਮੀ ਜਾਣਕਾਰੀ ਨਹੀਂ ਮਿਲੀ ਹੈ। NDRF ਦੇ ਨਾਲ ਫੌਜ ਦੀਆਂ ਟੀਮਾਂ ਮੌਕੇ 'ਤੇ ਬਚਾਅ ਕਾਰਜ ਚਲਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਘਟਨਾ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਹੈ ਕਿ ਮੈਂ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ 'ਚ ਹਾਂ।
Get all latest content delivered to your email a few times a month.