ਤਾਜਾ ਖਬਰਾਂ
.
ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਢਹਿ ਗਈ। ਮਲਬੇ ਹੇਠ ਕਰੀਬ 15-16 ਲੋਕਾਂ ਦੇ ਦੱਬੇ ਹੋਣ ਖਦਸ਼ਾ ਜਤਾਇਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਨੂੰ ਬਾਹਰ ਕੱਢ ਲਿਆ ਗਿਆ ਹੈ। ਉਸਨੂੰ ਤੁਰੰਤ ਹਸਪਤਾਲ ਲੈ ਗਏ ਹਨ। NDRF ਨੇ ਇਸ ਦੀ ਪੁਸ਼ਟੀ ਕੀਤੀ ਹੈ।ਜ਼ਖਮੀ ਦੀ ਹਾਲਤ ਬਾਰੇ ਕੋਈ ਰਸਮੀ ਜਾਣਕਾਰੀ ਨਹੀਂ ਮਿਲੀ ਹੈ। NDRF ਦੇ ਨਾਲ ਫੌਜ ਦੀਆਂ ਟੀਮਾਂ ਮੌਕੇ 'ਤੇ ਬਚਾਅ ਕਾਰਜ ਚਲਾ ਰਹੀਆਂ ਹਨ।
ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਇਜ਼ਾ ਲਿਆ ਹੈ।ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਕੁਝ ਲੋਕਾਂ ਨੂੰ ਬਚਾਇਆ ਗਿਆ ਹੈ। ਸਥਿਤੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ। NDRF ਤੋਂ ਇਲਾਵਾ ਫੌਜ ਨੂੰ ਵੀ ਬੁਲਾਇਆ ਗਿਆ ਹੈ। ਸਾਡੀ ਕੋਸ਼ਿਸ਼ ਹੈ ਕਿ ਜੇਕਰ ਕੋਈ ਮਲਬੇ ਹੇਠਾਂ ਦੱਬਿਆ ਹੋਵੇ ਤਾਂ ਵੱਧ ਤੋਂ ਵੱਧ ਲੋਕਾਂ ਨੂੰ ਬਚਾਇਆ ਜਾਵੇ।
Get all latest content delivered to your email a few times a month.