ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁ-ਮੰਜ਼ਿਲਾ ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਸਾਰੀ ਰਾਤ ਜਾਰੀ ਰਿਹਾ। NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਸਨ। ਬਚਾਅ ਕਾਰਜ ਦੌਰਾਨ ਇਕ ਲੜਕੀ ਨੂੰ ਬਾਹਰ ਕੱਢ ਲਿਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਰਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਲੜਕੀ ਦੀ ਪਛਾਣ ਦ੍ਰਿਸ਼ਟੀ ਵਰਮਾ (20) ਵਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਥੀਓਗ ਦੇ ਰਹਿਣ ਵਾਲੇ ਮਰਹੂਮ ਭਗਤ ਵਰਮਾ ਦੀ ਧੀ ਸੀ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਫੋਰਸ ਨੇ ਉਸ ਨੂੰ ਗੰਭੀਰ ਹਾਲਤ 'ਚ ਮਲਬੇ 'ਚੋਂ ਕੱਢ ਕੇ ਸੋਹਾਣਾ ਹਸਪਤਾਲ 'ਚ ਦਾਖਲ ਕਰਵਾਇਆ। ਕਾਰਜਕਾਰੀ ਡੀਸੀ ਵਿਰਾਜ ਐਸ ਤਿੜਕੇ ਨੇ ਦੇਰ ਰਾਤ ਇਸ ਦੀ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਸ਼ਨੀਵਾਰ ਰਾਤ ਥਾਣਾ ਸੋਹਾਣਾ ਵਿਖੇ ਬਿਲਡਿੰਗ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਚਾਓ ਮਾਜਰਾ ਦੇ ਖਿਲਾਫ ਬੀ.ਐਨ.ਐਸ ਦੀ ਧਾਰਾ 105 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਫੌਜ ਦੀਆਂ ਟੀਮਾਂ ਨੇ NDRF ਦੇ ਨਾਲ ਰਾਤ ਭਰ ਬਚਾਅ ਕਾਰਜ ਚਲਾਇਆ। ਜੇਸੀਬੀ ਮਸ਼ੀਨਾਂ ਨਾਲ ਮੌਕੇ ਤੋਂ ਮਲਬਾ ਹਟਾਇਆ ਜਾ ਰਿਹਾ ਹੈ। ਡਾਗ ਸਕੁਐਡ ਟੀਮਾਂ ਵੀ ਪਹੁੰਚ ਗਈਆਂ ਹਨ। ਫਿਲਹਾਲ ਲੈਂਟਰ ਨੂੰ ਕੱਟ ਕੇ ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਹਾਦਸੇ 'ਚ ਵਾਲ-ਵਾਲ ਬਚੇ ਜਿਮ ਟ੍ਰੇਨਰ ਮੁਤਾਬਕ ਇਮਾਰਤ ਦੀ 3 ਮੰਜ਼ਿਲ 'ਤੇ ਜਿੰਮ ਸੀ ਅਤੇ ਬਾਕੀ 2 ਮੰਜ਼ਿਲਾਂ 'ਤੇ ਲੋਕ ਕਿਰਾਏ 'ਤੇ ਰਹਿੰਦੇ ਸਨ। ਇਸ ਦੌਰਾਨ ਇਕ ਮਹਿਲਾ ਆਪਣੇ ਪਤੀ ਨੂੰ ਲੱਭਣ ਲਈ ਮੌਕੇ 'ਤੇ ਪਹੁੰਚੀ। ਉਸ ਦਾ ਪਤੀ ਇੱਥੇ ਜਿੰਮ ਕਰਨ ਆਇਆ ਸੀ। ਹਾਦਸੇ ਦੇ ਬਾਅਦ ਤੋਂ ਉਸ ਦਾ ਫੋਨ ਬੰਦ ਹੈ।
ਇਸ ਦੇ ਨਾਲ ਹੀ ਇਕ ਸਥਾਨਕ ਵਿਅਕਤੀ ਨੇ ਦੱਸਿਆ ਹੈ ਕਿ ਉਸ ਦਾ ਭਤੀਜਾ ਅਭਿਸ਼ੇਕ ਵੀ ਇਮਾਰਤ 'ਚ ਬਣੇ ਜਿਮ 'ਚ ਕਸਰਤ ਕਰਨ ਆਇਆ ਸੀ। ਜਿਸ ਦਾ ਅਜੇ ਤੱਕ ਕੋਈ ਅਤਾ-ਪਤਾ ਨਹੀਂ ਹੈ।
Get all latest content delivered to your email a few times a month.