ਤਾਜਾ ਖਬਰਾਂ
.
ਮੋਹਾਲੀ- ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਢਹਿ ਢੇਰੀ ਹੋਈ ਬਹੁਮੰਜ਼ਿਲਾ ਇਮਾਰਤ ਵਿੱਚੋਂ ਐਤਵਾਰ ਸਵੇਰੇ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਕਰੀਬ 18 ਘੰਟਿਆਂ ਤੱਕ ਚੱਲੇ ਬਚਾਅ ਕਾਰਜ ਵਿੱਚ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਲਈ ਇਹ ਦੂਜੀ ਸਫਲਤਾ ਹੈ। ਇਸ ਤੋਂ ਪਹਿਲਾਂ ਰਾਤ ਨੂੰ ਇੱਕ ਲੜਕੀ ਨੂੰ ਬਚਾਇਆ ਗਿਆ ਸੀ ਜੋ ਜ਼ਿੰਦਾ ਸੀ, ਜਿਸ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ।
NDRF ਅਧਿਕਾਰੀਆਂ ਮੁਤਾਬਕ 5 ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਇਨ੍ਹਾਂ ਵਿੱਚ 3 ਲੜਕੇ ਅਤੇ 2 ਲੜਕੀਆਂ ਸਨ। ਅਜੇ ਵੀ 3 ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਖਬਰ ਹੈ।
NDRF ਅਤੇ ਫੌਜ ਦੀਆਂ ਟੀਮਾਂ ਕੱਲ੍ਹ ਸ਼ਾਮ ਤੋਂ ਸ਼ੁਰੂ ਹੋਏ ਬਚਾਅ ਕਾਰਜ 'ਚ ਜੁਟੀਆਂ ਹੋਈਆਂ ਹਨ। ਅੱਜ ਸਵੇਰੇ ਡਾਕਟਰਾਂ ਦੀ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ। ਜਿਸ ਥਾਂ ’ਤੇ ਇਮਾਰਤ ਡਿੱਗੀ ਸੀ, ਉਹ ਥਾਂ 'ਤੇ ਸੀਵਰੇਜ ਦਾ ਪਾਣੀ ਭਰ ਗਿਆ ਹੈ, ਜਿਸ ਕਾਰਨ ਮਲਬੇ ਹੇਠ ਦੱਬੇ ਲੋਕਾਂ ਦੇ ਬਚਣ ਦੀ ਉਮੀਦ ਘੱਟ ਹੈ।
ਹਾਦਸੇ 'ਚ ਬਚੇ ਜਿਮ ਟ੍ਰੇਨਰ ਨੇ ਦੱਸਿਆ ਕਿ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਜਿੰਮ ਸੀ ਅਤੇ ਬਾਕੀ 2 ਮੰਜ਼ਿਲਾਂ 'ਤੇ ਲੋਕ ਕਿਰਾਏ 'ਤੇ ਰਹਿੰਦੇ ਸਨ। ਰਾਤ ਨੂੰ ਇਕ ਔਰਤ ਆਪਣੇ ਪਤੀ ਨੂੰ ਲੱਭਣ ਲਈ ਮੌਕੇ 'ਤੇ ਪਹੁੰਚੀ ਸੀ। ਉਸ ਦਾ ਪਤੀ ਅਭਿਸ਼ੇਕ ਇੱਥੇ ਜਿੰਮ ਕਰਨ ਆਇਆ ਸੀ। ਹਾਦਸੇ ਦੇ ਬਾਅਦ ਤੋਂ ਉਸ ਦਾ ਫੋਨ ਬੰਦ ਹੈ। ਸਵੇਰੇ ਬਰਾਮਦ ਹੋਈ ਲਾਸ਼ ਅਭਿਸ਼ੇਕ ਦੀ ਹੈ।
Get all latest content delivered to your email a few times a month.