ਤਾਜਾ ਖਬਰਾਂ
.
ਜਲੰਧਰ- ਪੰਜਾਬ ਦੇ ਜਲੰਧਰ ਦੇ ਨਕੋਦਰ ਕਸਬੇ ਦੇ ਪਿੰਡ ਮੁੱਡਾ ਨੇੜੇ 38 ਸਾਲਾ ਵਿਅਕਤੀ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਮੁਕੁੂਲ ਕੁਮਾਰ ਵਾਸੀ ਤਿਲਕ ਨਗਰ, ਜਲੰਧਰ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਮੁਕੂਲ ਕੁਮਾਰ 19 ਦਸੰਬਰ ਦੀ ਸ਼ਾਮ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਕੱਲ੍ਹ ਨਕੋਦਰ ਨੇੜਿਓਂ ਉਸ ਦੀ ਲਾਸ਼ ਬਰਾਮਦ ਹੋਈ। ਜਲੰਧਰ ਦੇਹਾਤ ਥਾਣਾ ਨਕੋਦਰ ਸਦਰ ਦੇ ਜਾਂਚ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਤਲ ਦੇ ਐੰਗਲਾਂ 'ਤੇ ਕੀਤੀ ਜਾ ਰਹੀ ਹੈ।
ਮ੍ਰਿਤਕ ਮੁਕੂਲ ਦੇ ਪਿਤਾ ਸਤਪਾਲ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਦੱਸਿਆ ਕਿ ਉਸ ਦਾ ਲੜਕਾ 38 ਸਾਲ ਦਾ ਸੀ ਅਤੇ ਵਿਆਹਿਆ ਹੋਇਆ ਸੀ। ਬੀਤੀ 19 ਦਸੰਬਰ (ਵੀਰਵਾਰ) ਮੁਕੁਲ ਆਪਣੇ ਮੋਟਰਸਾਈਕਲ ’ਤੇ ਨਕੋਦਰ ਵਿਖੇ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਗਿਆ ਸੀ। ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤਿਆ। ਪਹਿਲਾਂ ਤਾਂ ਪਰਿਵਾਰ ਵਾਲਿਆਂ ਨੇ ਆਪਣੇ ਪੱਧਰ 'ਤੇ ਮੁਕੁਲ ਦੀ ਭਾਲ ਕੀਤੀ। ਪਰ ਕੁਝ ਨਹੀਂ ਹੋਇਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਕੱਲ੍ਹ ਇਹ ਖੁਲਾਸਾ ਹੋਇਆ ਕਿ ਮੁਕੂਲ ਦੀ ਲਾਸ਼ ਨਕੋਦਰ ਜਲੰਧਰ ਹਾਈਵੇ 'ਤੇ ਆਲੂ ਦੇ ਖੇਤ 'ਚੋਂ ਬਰਾਮਦ ਹੋਈ ਹੈ। ਲਾਸ਼ ਨੂੰ ਦੇਖ ਕੇ ਸਾਫ਼ ਹੋ ਗਿਆ ਕਿ ਮੁਕੂਲ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਸਨ। ਜਿਸ ਦੇ ਚੱਲਦੇ ਪੁਲਿਸ ਨੇ ਮਾਮਲੇ 'ਚ ਮ੍ਰਿਤਕ ਦੀ ਬਾਈਕ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਖੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਡੀਐਸਪੀ ਨਕੋਦਰ ਸੁਖਪਾਲ ਸਿੰਘ ਅਤੇ ਨਕੋਦਰ ਸਦਰ ਥਾਣੇ ਦੇ ਐਸਐਚਓ ਬਲਜਿੰਦਰ ਸਿੰਘ ਤੁਰੰਤ ਜਾਂਚ ਲਈ ਮੌਕੇ ’ਤੇ ਪੁੱਜੇ। ਐੱਸਐੱਚਓ ਬਲਜਿੰਦਰ ਨੇ ਦੱਸਿਆ- ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
Get all latest content delivered to your email a few times a month.