ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਦੇ ਹੱਕ 'ਚ ਹਮੇਸ਼ਾ ਗੱਲ ਕਰਨ ਵਾਲੇ 'ਆਪ' ਦੇ ਰਾਜਸਭਾ ਮੈਂਬਰ ਰਾਘਵ ਚੱਢਾ ਵੱਲੋਂ ਆਮ ਲੋਕਾਂ ਨਾਲ ਜੁੜਿਆ ਮੁੱਦਾ ਹਾਲ ਹੀ ਦੇ ਵਿੱਚ ਸੰਸਦ ਚ ਚੁੱਕਿਆ ਸੀ ਤਾਂ ਹੁਣ ਇਸ ਦਾ ਅਸਰ ਵੀ ਹੁੰਦਾ ਦਿਸ ਰਿਹਾ ਹੈ, ਕੇਂਦਰ ਸਰਕਾਰ ਜਿਸਦੇ ਅਧਾਰ ਤੇ ਜਲਦ ਹੀ ਵੱਡਾ ਪਾਇਲਟ ਪ੍ਰੋਜੈਕਟ ਲੈ ਕੇ ਆ ਰਹੀ ਹੈ। ਹਵਾਈ ਅੱਡੇ 'ਤੇ ਜਲਦੀ ਹੀ 'ਉਡਾਨ ਯਾਤਰੀ ਕੈਫੇ' ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਤੁਹਾਨੂੰ ਘੱਟ ਕੀਮਤ 'ਤੇ ਪਾਣੀ ਅਤੇ ਕੌਫੀ ਮਿਲਣਗੇ। ਇਨ੍ਹਾਂ ਸਾਰੇ ਕੈਫੇ ਵਿਚ ਪਾਣੀ, ਕੌਫੀ ਅਤੇ ਸਨੈਕਸ ਵਾਜਿਬ ਕੀਮਤਾਂ 'ਤੇ ਉਪਲਬਧ ਹੋਣਗੇ। ਜਾਣਕਾਰੀ ਮੁਤਾਬਕ ਇਸ ਦੀ ਸ਼ੁਰੂਆਤ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤੀ ਜਾਵੇਗੀ। ਇਸ ਨੂੰ ਪਾਇਲਟ ਪ੍ਰੋਜੈਕਟ ਕਿਹਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਏਅਰਪੋਰਟ ਅਥਾਰਟੀ ਦੇ ਹੋਰ ਹਵਾਈ ਅੱਡਿਆਂ 'ਤੇ ਵੀ ਸਥਾਪਿਤ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸੰਸਦ ਮੈਂਬਰ ਰਾਘਵ ਚੱਢਾ ਨੇ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ ਉਠਾਇਆ ਸੀ। ਹੁਣ ਇਹ ਮੁੱਦਾ ਗੰਭੀਰ ਬਣ ਗਿਆ, ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਹੁਣ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰਨ ਜਾ ਰਹੀ ਹੈ। ਜਲਦੀ ਹੀ ਦੇਸ਼ ਦੇ ਸਾਰੇ ਹਵਾਈ ਅੱਡਿਆਂ 'ਤੇ ਕਿਫਾਇਤੀ "ਉਡਾਨ ਯਾਤਰੀ ਕੈਫੇ" ਨੂੰ ਇੱਕ ਪਾਇਲਟ ਪ੍ਰੋਜੈਕਟ ਵਜੋਂ ਖੋਲ੍ਹ ਕੇ ਸ਼ੁਰੂ ਕੀਤਾ ਜਾਵੇਗਾ, ਜੇਕਰ ਮਾਹਿਰਾਂ ਦੀ ਮੰਨੀਏ ਤਾਂ ਕੋਲਕਾਤਾ ਹਵਾਈ ਅੱਡੇ ਤੋਂ "ਉਡਾਨ ਯਾਤਰੀ ਕੈਫੇ" ਸ਼ੁਰੂ ਕੀਤਾ ਜਾਵੇਗਾ, ਜਿੱਥੇ ਪਾਣੀ, ਚਾਹ ਅਤੇ ਸਨੈਕਸ ਉਪਲਬਧ ਹੋਣਗੇ। ਕਿਫਾਇਤੀ ਦਰਾਂ 'ਤੇ ਉਪਲਬਧ ਹੋਵੇਗਾ।
ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰ ਰਾਘਵ ਚੱਢਾ ਨੇ ਸਰਕਾਰ ਨੂੰ ਯਾਦ ਦਿਵਾਇਆ ਸੀ ਕਿ ਉਸ ਨੇ ਹਵਾਈ ਯਾਤਰਾ ਸਸਤੀ ਕਰਨ ਦਾ ਵਾਅਦਾ ਕੀਤਾ ਸੀ ਪਰ ਵਧਦੀਆਂ ਕੀਮਤਾਂ ਨੇ ਜਨਤਾ ਲਈ ਮੁਸ਼ਕਲ ਵਧਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਧਿਆਨ ਦੇ ਕੇ ਇਸ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ।
ਲੋਕਾਂ ਨੇ ਸੰਸਦ ਮੈਂਬਰ ਰਾਘਵ ਚੱਢਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਮ ਲੋਕਾਂ ਦੇ ਦਿਲ ਦੀ ਆਵਾਜ਼ ਦੱਸਿਆ ਹੈ। ਸਾਂਸਦ ਰਾਘਵ ਚੱਢਾ ਨੇ ਮਹਿੰਗੇ ਹਵਾਈ ਸਫਰ 'ਤੇ ਜਦੋਂ ਸੰਸਦ 'ਚ ਆਪਣਾ ਬਿਆਨ ਦਿੱਤਾ ਤਾਂ ਉਨ੍ਹਾਂ ਦੇ ਇਸ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀ ਹੈ।
Get all latest content delivered to your email a few times a month.