ਤਾਜਾ ਖਬਰਾਂ
.
ਖੰਨਾ- ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ਵਿੱਚ ਵੋਟਾਂ ਦੀ ਗਿਣਤੀ ਦੌਰਾਨ ਈਵੀਐਮ ਮਸ਼ੀਨ ਟੁੱਟਣ ਤੋਂ ਬਾਅਦ ਚੋਣ ਕਮਿਸ਼ਨ ਨੇ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਹਨ। ਵਾਰਡ-2 ਦੇ ਪੋਲਿੰਗ ਸਟੇਸ਼ਨ-4 ਵਿਖੇ ਸੋਮਵਾਰ 23 ਦਸੰਬਰ ਨੂੰ ਮੁੜ ਪੋਲਿੰਗ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਮੁੜ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਹਨ। ਰਿਜ਼ਰਵ ਕੋਟੇ ਤੋਂ ਨਵੀਆਂ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟਾਫ਼ ਨਿਯੁਕਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਵੋਟਰਾਂ ਤੱਕ ਇਸ ਸੂਚਨਾ ਨੂੰ ਵੱਖ-ਵੱਖ ਤਰੀਕਿਆਂ ਨਾਲ ਪਹੁੰਚਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
Get all latest content delivered to your email a few times a month.