ਤਾਜਾ ਖਬਰਾਂ
.
ਮੋਹਾਲੀ- ਪੰਜਾਬ ਦੇ ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਡਿੱਗ ਗਈ। NDRF ਅਤੇ ਫੌਜ ਨੇ ਸਥਾਨਕ ਪ੍ਰਸ਼ਾਸਨ ਦੇ ਨਾਲ ਮਿਲ ਕੇ ਬਚਾਅ ਕਾਰਜ ਚਲਾਇਆ। ਇਹ ਆਪਰੇਸ਼ਨ 24 ਘੰਟੇ ਤੱਕ ਜਾਰੀ ਰਿਹਾ, ਜਿਸ 'ਚ 2 ਲੋਕ ਮਿਲੇ ਹਨ।ਹਾਲਾਂਕਿ ਪਹਿਲਾਂ 5 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਸੀ ਪਰ ਤਲਾਸ਼ੀ ਦੌਰਾਨ ਸਿਰਫ 2 ਹੀ ਮਿਲੇ ਹਨ। ਸ਼ਾਮ ਕਰੀਬ 5 ਵਜੇ ਬਚਾਅ ਕਾਰਜ ਰੋਕ ਦਿੱਤਾ ਗਿਆ।
ਇਸ ਦੌਰਾਨ ਇਮਾਰਤ ਦੇ ਢਹਿ ਜਾਣ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ 'ਚ ਇਮਾਰਤ ਨੂੰ ਜ਼ਮੀਨ 'ਤੇ ਢਹਿ-ਢੇਰੀ ਕਰਦੇ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜਾਂਚ ਦੌਰਾਨ ਮਲਬੇ ਵਿੱਚ ਇਮਾਰਤ ਦੇ ਸੀਸੀਟੀਵੀ ਦਾ ਡੀਵੀਆਰ ਮਿਲਿਆ ਹੈ। ਪੁਲੀਸ ਨੇ ਇਸ ਨੂੰ ਰਿਕਾਰਡ ਵਿੱਚ ਸ਼ਾਮਲ ਕੀਤਾ ਹੈ। ਪੁਲੀਸ ਨੇ ਇਮਾਰਤ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਮੁਹਾਲੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਦਮਨਦੀਪ ਕੌਰ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ 3 ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਹੁਣ ਇਸ ਘਟਨਾ ਵਿੱਚ ਠੇਕੇਦਾਰ ਦਾ ਵੀ ਨਾਮ ਲਿਆ ਜਾ ਰਿਹਾ ਹੈ। ਠੇਕੇਦਾਰ ਦੀ ਪਛਾਣ ਕਰ ਲਈ ਗਈ ਹੈ।ਜਲਦ ਹੀ ਸਾਰੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
Get all latest content delivered to your email a few times a month.