ਤਾਜਾ ਖਬਰਾਂ
.
ਸੀਰੀਆ ਦੇ ਸਾਬਕਾ ਰਾਸ਼ਟਰਪਤੀ ਬਸ਼ਰ ਅਲ-ਅਸਦ ਦੀ ਪਤਨੀ ਅਸਮਾ ਅਲ-ਅਸਦ ਨੇ ਤਲਾਕ ਲਈ ਅਰਜ਼ੀ ਦਾਇਰ ਕੀਤੀ ਹੈ। ਇਜ਼ਰਾਇਲੀ ਅਖਬਾਰ ਯੇਰੂਸ਼ਲਮ ਪੋਸਟ ਮੁਤਾਬਕ ਸੀਰੀਆ 'ਚ ਸੱਤਾ ਤੋਂ ਬੇਦਖਲ ਕੀਤੇ ਗਏ ਅਸਦ ਦੀ ਪਤਨੀ ਅਸਮਾ ਰੂਸ 'ਚ ਰਹਿ ਕੇ ਖੁਸ਼ ਨਹੀਂ ਹੈ। ਉਹ ਬ੍ਰਿਟੇਨ ਜਾਣ ਦੀ ਯੋਜਨਾ ਬਣਾ ਰਹੀ ਹੈ। ਅਸਮਾ ਨੇ ਦੇਸ਼ ਛੱਡਣ ਲਈ ਰੂਸੀ ਅਦਾਲਤ ਵਿੱਚ ਵੀ ਅਰਜ਼ੀ ਦਿੱਤੀ ਹੈ।
ਅਸਮਾ ਨੇ ਦਸੰਬਰ 2000 ਵਿੱਚ ਅਸਦ ਨਾਲ ਵਿਆਹ ਕੀਤਾ ਸੀ। ਉਸ ਕੋਲ ਬ੍ਰਿਟੇਨ ਅਤੇ ਸੀਰੀਆ ਦੀ ਦੋਹਰੀ ਨਾਗਰਿਕਤਾ ਹੈ। ਆਸਮਾ ਦਾ ਜਨਮ ਲੰਡਨ ਵਿੱਚ 1975 ਵਿੱਚ ਸੀਰੀਆਈ ਮਾਪਿਆਂ ਦੇ ਘਰ ਹੋਇਆ ਸੀ। ਅਸਮਾ ਨੇ ਕਿੰਗਜ਼ ਕਾਲਜ, ਲੰਡਨ ਤੋਂ ਕੰਪਿਊਟਰ ਸਾਇੰਸ ਅਤੇ ਫਰਾਂਸੀਸੀ ਸਾਹਿਤ ਵਿੱਚ ਡਿਗਰੀ ਹਾਸਲ ਕੀਤੀ ਹੈ।
ਅਸਮਾ ਅਤੇ ਅਸਦ ਦੇ ਤਿੰਨ ਬੱਚੇ ਹਨ, ਜਿਨ੍ਹਾਂ ਦਾ ਨਾਂ ਹਾਫਿਜ਼, ਜੀਨ ਅਤੇ ਕਰੀਮ ਹੈ। ਉਹ ਆਪਣੇ ਬੱਚਿਆਂ ਨਾਲ ਲੰਡਨ ਵਿੱਚ ਰਹਿਣ ਦੀ ਯੋਜਨਾ ਬਣਾ ਰਹੀ ਹੈ। ਬਸ਼ਰ ਅਲ-ਅਸਦ ਨੇ 8 ਦਸੰਬਰ ਨੂੰ ਸੀਰੀਆ ਦੀ ਰਾਜਧਾਨੀ ਦਮਿਸ਼ਕ 'ਤੇ ਬਾਗੀ ਲੜਾਕਿਆਂ ਦੇ ਕਬਜ਼ੇ ਤੋਂ ਬਾਅਦ ਦੇਸ਼ ਛੱਡ ਕੇ ਆਪਣੇ ਪਰਿਵਾਰ ਨਾਲ ਰੂਸ ਵਿਚ ਸ਼ਰਨ ਲਈ ਸੀ।
Get all latest content delivered to your email a few times a month.