IMG-LOGO
ਹੋਮ ਰਾਸ਼ਟਰੀ: Ex IAS ਪੂਜਾ ਖੇਡਕਰ ਨੂੰ ਦਿੱਲੀ ਹਾਈ ਕੋਰਟ ਤੋਂ ਲੱਗਿਆ...

Ex IAS ਪੂਜਾ ਖੇਡਕਰ ਨੂੰ ਦਿੱਲੀ ਹਾਈ ਕੋਰਟ ਤੋਂ ਲੱਗਿਆ ਵੱਡਾ ਝਟਕਾ, ਅਗਾਊਂ ਜ਼ਮਾਨਤ ਪਟੀਸ਼ਨ ਖਾਰਜ

Admin User - Dec 23, 2024 05:02 PM
IMG

.

ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਬਰਖਾਸਤ ਟ੍ਰੇਨੀ ਆਈਏਐੱਸ ਅਧਿਕਾਰੀ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਪੂਜਾ ਵੱਲੋਂ ਕੀਤੀ ਗਈ ਧੋਖਾਧੜੀ ਨਾ ਸਿਰਫ ਯੂਪੀਐਸਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਨਾਲ ਧੋਖਾ ਹੈ, ਬਲਕਿ ਪੂਰੇ ਸਮਾਜ ਨਾਲ ਵੀ ਧੋਖਾ ਹੈ। ਅਦਾਲਤ ਨੇ ਉਸ ਦੇ ਖਿਲਾਫ ਦਿੱਤੀ ਗਈ ਅੰਤਰਿਮ ਸੁਰੱਖਿਆ ਵੀ ਰੱਦ ਕਰ ਦਿੱਤੀ ਹੈ।

 

ਪੂਜਾ ਖੇਡਕਰ 'ਤੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਨਕਲ ਕਰਨ ਅਤੇ ਓਬੀਸੀ ਅਤੇ ਅਪੰਗਤਾ ਕੋਟੇ ਤਹਿਤ ਧੋਖਾਧੜੀ ਨਾਲ ਲਾਭ ਲੈਣ ਦਾ ਦੋਸ਼ ਹੈ। ਇਨ੍ਹਾਂ ਦੋਸ਼ਾਂ ਦੇ ਆਧਾਰ 'ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਯੂਪੀਐਸਸੀ ਨੇ ਉਨ੍ਹਾਂ ਦੀ ਉਮੀਦਵਾਰੀ ਰੱਦ ਕਰ ਦਿੱਤੀ ਸੀ ਅਤੇ ਉਨ੍ਹਾਂ ਦੀ ਨੌਕਰੀ ਵੀ ਖੋਹ ਲਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.