ਤਾਜਾ ਖਬਰਾਂ
.
ਮੁੰਬਈ- ਮਸ਼ਹੂਰ ਫਿਲਮ ਨਿਰਦੇਸ਼ਕ, ਪਟਕਥਾ ਲੇਖਕ ਅਤੇ ਨਿਰਮਾਤਾ ਸ਼ਿਆਮ ਬੇਨੇਗਲ ਦਾ ਸੋਮਵਾਰ ਨੂੰ ਮੁੰਬਈ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ 90 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਦੱਸ ਦੇਈਏ ਕਿ ਸ਼ਿਆਮ ਬੈਨੇਗਲ ਦੀਆਂ ਫਿਲਮਾਂ ਨੇ ਭਾਰਤੀ ਸਿਨੇਮਾ ਨੂੰ ਮਹਾਨ ਕਲਾਕਾਰ ਦਿੱਤੇ, ਜਿਨ੍ਹਾਂ ਵਿੱਚ ਨਸੀਰੂਦੀਨ ਸ਼ਾਹ, ਓਮ ਪੁਰੀ, ਅਮਰੀਸ਼ ਪੁਰੀ, ਅਨੰਤ ਨਾਗ, ਸ਼ਬਾਨਾ ਆਜ਼ਮੀ, ਸਮਿਤਾ ਪਾਟਿਲ ਅਤੇ ਸਿਨੇਮੈਟੋਗ੍ਰਾਫਰ ਗੋਵਿੰਦ ਨਿਹਲਾਨੀ ਪ੍ਰਮੁੱਖ ਹਨ।
ਜਵਾਹਰ ਲਾਲ ਨਹਿਰੂ ਅਤੇ ਸਤਿਆਜੀਤ ਰੇਅ 'ਤੇ ਦਸਤਾਵੇਜ਼ੀ ਫਿਲਮਾਂ ਬਣਾਉਣ ਤੋਂ ਇਲਾਵਾ, ਉਨ੍ਹਾਂ ਨੇ ਦੂਰਦਰਸ਼ਨ ਲਈ ਸੀਰੀਅਲ 'ਯਾਤਰਾ', 'ਕਥਾ ਸਾਗਰ' ਅਤੇ 'ਭਾਰਤ ਏਕ ਖੋਜ' ਦਾ ਨਿਰਦੇਸ਼ਨ ਵੀ ਕੀਤਾ।
ਫਿਲਮ ਉਦਯੋਗ ਵਿੱਚ ਉਨ੍ਹਾਂ ਦੇ ਯੋਗਦਾਨ ਲਈ, ਉਨ੍ਹਾਂ ਨੂੰ 1976 ਵਿੱਚ ਪਦਮ ਸ਼੍ਰੀ ਅਤੇ 1991 ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਖਾਤੇ 'ਚ 8 ਨੈਸ਼ਨਲ ਐਵਾਰਡ ਹਨ। ਸਭ ਤੋਂ ਵੱਧ ਨੈਸ਼ਨਲ ਐਵਾਰਡ ਜਿੱਤਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। 1991 ਵਿੱਚ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਵੀ ਕੀਤਾ। ਬੇਨੇਗਲ ਨੂੰ 2005 ਵਿੱਚ ਭਾਰਤੀ ਸਿਨੇਮਾ ਦਾ ਸਭ ਤੋਂ ਵੱਡਾ ਸਨਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ ਵੀ ਦਿੱਤਾ ਗਿਆ ਸੀ।
Get all latest content delivered to your email a few times a month.