ਤਾਜਾ ਖਬਰਾਂ
.
ਚੰਡੀਗੜ੍ਹ- ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ 1992 ਵਿੱਚ ਤਰਨਤਾਰਨ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਕਾਬਲੇ ਅਤੇ ਕਤਲ ਕਰਨ ਦੇ ਮਾਮਲੇ ਵਿੱਚ ਅੱਜ (24 ਦਸੰਬਰ) ਨੂੰ ਅਹਿਮ ਫੈਸਲਾ ਸੁਣਾਇਆ ਗਿਆ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਤਤਕਾਲੀ ਪੁਲੀਸ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ ਗੁਰਬਚਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਪੁਲੀਸ ਮੁਲਾਜ਼ਮ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ਤਹਿਤ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਐਡਵੋਕੇਟ ਸਰਬਜੀਤ ਸਿੰਘ ਵੇਰਕਾ ਨੇ ਦੱਸਿਆ ਕਿ ਦੋਸ਼ੀਆਂ ਨੂੰ 7.5 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਜੁਰਮਾਨਾ ਅਦਾ ਨਾ ਕਰਨ 'ਤੇ ਉਨ੍ਹਾਂ ਨੂੰ ਤਿੰਨ ਸਾਲ ਹੋਰ ਕੈਦ ਕੱਟਣੀ ਪਵੇਗੀ। ਹਾਲਾਂਕਿ, ਇਸ ਮਾਮਲੇ ਦੀ ਸੁਣਵਾਈ ਦੌਰਾਨ, ਇੱਕ ਦੋਸ਼ੀ ਪੁਲਿਸ ਕਰਮਚਾਰੀ ਅਰਜੁਨ ਸਿੰਘ ਦੀ ਦਸੰਬਰ 2021 ਵਿੱਚ ਮੌਤ ਹੋ ਗਈ ਸੀ।
Get all latest content delivered to your email a few times a month.