ਤਾਜਾ ਖਬਰਾਂ
.
ਗੜ੍ਹਦੀਵਾਲਾ ਦੇ ਮੁੱਖ਼ ਬਾਜ਼ਾਰ 'ਚ ਬੱਸ ਅੱਡੇ ਦੇ ਨਜ਼ਦੀਕ ਦੋ ਕਾਰਾਂ ਵਿਚ ਸਵਾਰ ਹੋ ਕੇ ਆਏ ਦਸ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ। ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਵੱਢ ਟੁੱਕ ਕਰਨ ਤੋਂ ਬਾਅਦ ਫਰਾਰ ਹੋਏ ਹਮਲਾਵਰਾਂ ਦੀ ਕਾਰ ਵੀ ਪਿੰਡ ਗੌਂਦਪੁਰ ਨਜ਼ਦੀਕ ਇੱਕ ਟਰੈਕਟਰ ਟਰਾਲੀ ਵਿਚ ਜਾ ਵੱਜੀ ਜਿਸ ਕਾਰਨ ਕਾਰ ਸਵਾਰ ਜ਼ਖਮੀ ਹੋਏ ਹਮਲਵਰਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਦਸ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁਰਦਿਆਲ ਸਿੰਘ ਵਾਸੀ ਮਿਰਜਾਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਗੜ੍ਹਦੀਵਾਲਾ ਦੇ ਮੁੱਖ਼ ਬਾਜ਼ਾਰ ਵਿਚ ਗਿਫਟ ਸੈਂਟਰ ਦੀ ਦੁਕਾਨ ਕਰਦਾ ਹੈ। ਉਸ ਨੇ ਦੱਸਿਆ ਕਿ ਅੱਠ ਵਜੇ ਕਰੀਬ ਉਸ ਦਾ ਲੜਕਾ ਅਵਿਨਾਸ਼ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਉਸ ਨੂੰ ਬੱਸ ਸਟੈਂਡ ਜਾਣ ਦਾ ਕਹਿ ਕੇ ਚਲਾ ਗਿਆ। ਉਸ ਨੇ ਦੱਸਿਆ ਕਿ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਲੜਕੇ ਨੂੰ ਕੁੱਝ ਵਿਅਕਤੀ ਕੁੱਟ ਰਹੇ ਹਨ। ਉਸ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜਾ ਤਾਂ ਇੱਕ ਕਾਰ ਨੰਬਰ ਪੀ ਬੀ 21 ਸੀ 2088 ਵਿਚ ਸਵਾਰ ਹੋ ਕੇ ਆਏ ਕੁੱਝ ਵਿਅਕਤੀ ਉਸ ਦੇ ਲੜਕੇ ਦੀ ਕੁੱਟਮਾਰ ਰਹੇ ਸਨ ਅਤੇ ਇਸੇ ਦੌਰਾਨ ਇੱਕ ਹੋਰ ਕਾਰ ਨੰਬਰ ਪੀ ਬੀ 02 ਬੀ ਐਚ 1199 ਵਿਚ ਸਵਾਰ ਆਏ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਲੜਕੇ ਦੀ ਬੁਰੀ ਤਰਾਂ ਨਾਲ ਕੁੱਟਮਾਰ ਕਰ ਦਿੱਤੀ। ਅਚਾਨਕ ਹੋਏ ਹਮਲੇ ਅਤੇ ਰਾਤ ਦਾ ਸਮਾਂ ਹੋਣ ਕਰਕੇ ਦੁਕਾਨਦਾਰਾਂ ਨੇ ਡਰ ਕਾਰਨ ਆਪਣੀਆਂ ਦੁਕਾਨਾਂ ਬੰਦ ਕਰ ਲਈਆਂ ਅਤੇ ਹਮਲਾਵਰ ਗੱਡੀਆਂ ਵਿਚ ਬੈਠ ਕੇ ਫ਼ਰਾਰ ਹੋ ਗਏ। ਜ਼ਖ਼ਮੀ ਅਵਿਨਾਸ਼ ਕੁਮਾਰ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਦੇ ਸੇਵਾਦਾਰ ਮਨਜੀਤ ਸਿਘ ਤਲਵੰਡੀ ਨੇ ਜ਼ਖਮੀ ਨੂੰ ਸਿਵਲ ਹਸਪਤਾਲ ਨੂੰ ਦਸੂਹਾ ਸਿਵਲ ਹਸਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਮਨਜੋਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
Get all latest content delivered to your email a few times a month.