ਤਾਜਾ ਖਬਰਾਂ
.
ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਾਸ਼ਣ ਦੀ ਵੀਡੀਓ ਐਡਿਟ ਕਰਕੇ ਫੇਸਬੁੱਕ 'ਤੇ ਸ਼ੇਅਰ ਕਰਨ ਦੇ ਦੋਸ਼ 'ਚ ਲੁਧਿਆਣਾ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਸਲੇਮ ਟਾਬਰੀ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਦੀਪੂ ਘਈ ਨੇ ਦੱਸਿਆ ਕਿ ਵਿਭੋਰ ਆਨੰਦ ਨਾਂ ਦੇ ਵਿਅਕਤੀ ਨੇ ਆਪਣੀ ਵੈੱਬਸਾਈਟ ਅਤੇ ਐਕਸ ਹੈਂਡਲ 'ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨ 'ਚ ਐੱਸ.ਸੀ./ਐੱਸ.ਟੀ ਭਾਈਚਾਰੇ ਬਾਰੇ ਦਿੱਤੇ ਗਏ ਬਿਆਨ ਦੀ ਗਲਤ ਐਡਿਟ ਕੀਤੀ ਵੀਡੀਓ ਪੋਸਟ ਕੀਤੀ ਹੈ। ਜਿਸ ਕਾਰਨ ਆਮ ਲੋਕਾਂ ਵਿੱਚ ਸ਼ਾਂਤੀ ਭੰਗ ਹੋ ਸਕਦੀ ਹੈ।
ਇਸ ਤੋਂ ਇਲਾਵਾ, ਦੋਸ਼ੀ ਨੇ SC/ST ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ। ਪੁਲੀਸ ਨੇ ਵਿਭੋਰ ਆਨੰਦ ਨਾਮ ਦੇ ਇਸ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਲੇਮ ਟਾਬਰੀ ਥਾਣੇ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 336 (4), 352,353 (2) ਬੀਐਨਐਸ 3 (1) (ਆਰਯੂਵੀ) ਐਸਸੀ ਐਕਟ 1989 ਅਤੇ ਧਾਰਾ 65 ਆਈਟੀ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਇਸ ਤੋਂ ਪਹਿਲਾਂ 'ਆਪ' ਨੇਤਾ ਵਿਜੇ ਦਾਨਵ ਨੇ ਵਿਭੋਰ ਆਨੰਦ ਨਾਂ ਦੇ ਵਿਅਕਤੀ ਖਿਲਾਫ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਡਾਕਟਰ ਅੰਬੇਡਕਰ ਬਾਰੇ ਕੇਜਰੀਵਾਲ ਦੀ ਟਿੱਪਣੀ ਦਾ ਵੀਡੀਓ ਐਡਿਟ ਕਰਕੇ ਗਲਤ ਤਰੀਕੇ ਨਾਲ ਸੋਸ਼ਲ ਮੀਡੀਆ 'ਤੇ ਪਾ ਦਿੱਤਾ, ਜਿਸ ਤੋਂ ਬਾਅਦ ਐਸਸੀ-ਐਸਟੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਜਿਸ ਤੋਂ ਬਾਅਦ ਪੁਲਿਸ ਨੇ ਕੇਜਰੀਵਾਲ ਦੀ ਵੀਡੀਓ ਨੂੰ ਗਲਤ ਤਰੀਕੇ ਨਾਲ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਵਾਲੇ ਦਿੱਲੀ ਦੇ ਰਹਿਣ ਵਾਲੇ ਵਿਭੋਰ ਆਨੰਦ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਹੁਣ ਤੱਕ ਲੁਧਿਆਣਾ ਵਿੱਚ 7 ਮਾਮਲੇ ਦਰਜ ਕੀਤੇ ਹਨ।
Get all latest content delivered to your email a few times a month.