ਤਾਜਾ ਖਬਰਾਂ
.
ਲੌਂਗ ਲਾਚੀ ਗੀਤ ਅਤੇ ਰਾਣੀ ਤੱਤ ਕਿਤਾਬ ਲਿਖਣ ਉਤੇ ਰਾਸ਼ਟਰੀ ਐਵਾਰਡ ਪ੍ਰਾਪਤ ਕਰਨ ਵਾਲੇ ਮਸ਼ਹੂਰ ਹੋਏ ਗੀਤਕਾਰ ਹਰਮਨਜੀਤ ਸਿੰਘ ਖਿਆਲਾ ਨੂੰ ਪੰਜ ਲੱਖ ਰੁਪਏ ਫਿਰੌਤੀ ਦੇਣ ਦੀ ਧਮਕੀ ਮਿਲਣ ਉਤੇ ਗੀਤਕਾਰ ਵੱਲੋਂ ਮਾਨਸਾ ਸਦਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਿਸ ਉਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਅਧਿਆਪਕ ਨੂੰ ਹੀ ਗ੍ਰਿਫਤਾਰ ਕੀਤਾ ਗਿਆ ਹੈ।
ਮਾਨਸਾ ਪੁਲਿਸ ਦੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਹਰਮਨਜੀਤ ਸਿੰਘ ਖਿਆਲਾ ਵੱਲੋਂ ਮਾਨਸਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਹਰਮਨਜੀਤ ਸਿੰਘ ਨੂੰ ਇੱਕ ਪੱਤਰ ਭੇਜਿਆ ਗਿਆ ਸੀ ਜਿਸ ਵਿੱਚ ਪੰਜ ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕਰਦੇ ਹੋਏ ਜਗਸੀਰ ਸਿੰਘ ਨਾਮੀ ਇੱਕ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣ ਯੋਗ ਹੈ ਕਿ ਹਰਮਨਜੀਤ ਸਿੰਘ ਗੀਤਕਾਰ ਵੀ ਇੱਕ ਅਧਿਆਪਕ ਵਜੋਂ ਸਿੱਖਿਆ ਵਿਭਾਗ ਦੇ ਵਿੱਚ ਤੈਨਾਤ ਹਨ।
ਤੁਹਾਨੂੰ ਦੱਸ ਦੇਈਏ ਕਿ ਗੀਤਕਾਰ ਹਰਮਨਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੂ ਵਿੱਚ ਅਧਿਆਪਕ ਵਜੋਂ ਤਾਇਨਾਤ ਹਨ। ਉਨ੍ਹਾਂ ਦੇ ਲਿਖੇ ਜ਼ਿਆਦਾਤਰ ਗੀਤ ਗਾਇਕ ਦਿਲਜੀਤ ਦੁਸਾਂਝ ਨੇ ਹੀ ਗਾਏ ਹਨ। ਹਰਮਨਜੀਤ ਦੇ ਗੀਤ ਕਈ ਪੰਜਾਬੀ ਫਿਲਮਾਂ ਵਿੱਚ ਸ਼ਾਮਲ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਰਾਣੀ ਤੱਤ ਕਿਤਾਬ ਲਈ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
Get all latest content delivered to your email a few times a month.