ਤਾਜਾ ਖਬਰਾਂ
.
ਪੰਜਾਬ ਦੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਲੋਕ ਸ਼ੇਖਰ ਨੇ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਮਦਦ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਐਮ.ਪੈਕਸ) ਦੀ ਸਥਾਪਨਾ ਨਾਲ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਹੋਏ ‘ਸਹਿਕਾਰਤਾ ਸੰਮੇਲਨ ਪੰਜਾਬ’ ਦੌਰਾਨ ਅਲੋਕ ਸ਼ੇਖਰ ਨੇ ਡੇਅਰੀ ਅਧਾਰਤ ਸੁਸਾਇਟੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਮੱਛੀ ਪਾਲਣ ਨੂੰ ਹੁਲਾਰਾ ਦੇਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਸੂਬੇ ਦੇ ਤਾਲਾਬਾਂ ਦੇ ਵਿਆਪਕ ਨੈੱਟਵਰਕ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸ਼ੇਖਰ ਨੇ ਕਿਹਾ ਕਿ ਪੰਜਾਬ ਵਿਚ 13,000 ਦੇ ਕਰੀਬ ਪਿੰਡ ਹਨ, ਜਿਨ੍ਹਾਂ ਵਿਚ ਲਗਭਗ 18,000 ਛੱਪੜ ਹਨ ਜੋ ਮੱਛੀ ਪਾਲਣ ਦੇ ਵਿਕਾਸ ਦੀਆਂ ਅਥਾਹ ਸੰਭਾਵਨਾਵਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੇ ਤਾਲਾਬ ਸਮੇਂ ਦੇ ਨਾਲ ਸੁੱਕ ਗਏ ਹਨ, ਜਿਨ੍ਹਾਂ ਨੂੰ ਪੁਨਰ ਸੁਰਜੀਤ ਕਰਨ ਲਈ ਫੌਰੀ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਛੱਪੜਾਂ ਨੂੰ ਮੁੜ ਸੁਰਜੀਤ ਕਰਨ ਨਾਲ ਨਾ ਸਿਰਫ਼ ਮੱਛੀ ਪਾਲਣ ਨੂੰ ਹੁਲਾਰਾ ਮਿਲੇਗਾ ਸਗੋਂ ਪੇਂਡੂ ਖੇਤਰਾਂ ਵਿਚ ਧਰਤੀ ਹੇਠਲੇ ਪਾਣੀ ਦੇ ਪੱਧਰ ਅਤੇ ਵਾਤਾਵਰਣ ਸੰਤੁਲਨ ਨੂੰ ਬਣਾਈ ਰੱਖਣ ਵਿਚ ਵੀ ਯੋਗਦਾਨ ਪਵੇਗਾ।
Get all latest content delivered to your email a few times a month.