ਤਾਜਾ ਖਬਰਾਂ
.
ਸੁਪਰੀਮ ਕੋਰਟ ਨੇ ਇਕ ਅਹਿਮ ਹੁਕਮ ’ਚ ਈਡੀ ਨੂੰ ਲਾਟਰੀ ਕਿੰਗ ਦੇ ਨਾਂ ਨਾਲ ਮਸ਼ਹੂਰ ਸੈਂਟਿਆਗੋ ਮਾਰਟਿਨ, ਉਸ ਦੇ ਰਿਸ਼ਤੇਦਾਰਾਂ ਤੇ ਮੁਲਾਜ਼ਮਾਂ ਖ਼ਿਲਾਫ਼ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਯੰਤਰਾਂ ਯਾਨੀ ਲੈਪਟਾਪ ਤੇ ਮੋਬਾਈਲ ਫੋਨ ਦੇ ਡਾਟੇ ਤੱਕ ਪੁੱਜਣ ਤੇ ਉਸ ਦੀ ਕਾਪੀ ਬਣਾਉਣ ਤੋਂ ਰੋਕ ਦਿੱਤਾ ਹੈ। ਸੁਪਰੀਮ ਕੋਰਟ ਨੇ 13 ਦਸੰਬਰ ਨੂੰ ਇਹ ਹੁਕਮ ਫਿਊਚਰ ਗੇਮਿੰਗ ਐਂਡ ਹੋਟਲਸ ਸਰਵਿਸਿਜ ਪ੍ਰਾਈਵੇਟ ਲਿਮਟਡ ਤੇ ਮਾਰਟਿਨ ਦੀ ਪਟੀਸ਼ਨ ’ਤੇ ਪਾਸ ਕੀਤਾ ਸੀ। ਇਸ ਨਾਲ ਜਾਂਚ ਏਜੰਸੀਆਂ ਨੂੰ ਮੁਲਜ਼ਮਾਂ ਦਾ ਮੋਬਾਈਲ ਫੋਨ ਜਾਂ ਲੈਪਟਾਪ ਜ਼ਬਤ ਕਰਨ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਮੁੜ ਵਿਚਾਰ ਕਰਨਾ ਪੈ ਸਕਦਾ ਹੈ। ਇਹ ਹੁਕਮ ਇਸ ਤਰ੍ਹਾਂ ਦੇ ਮਾਮਲਿਆਂ ’ਚ ਮੁਲਜ਼ਮ ਵਿਅਕਤੀਆਂ ਲਈ ਵੀ ਮਦਦਗਾਰ ਹੋ ਸਕਦਾ ਹੈ।
ਜਸਟਿਸ ਅਭੈ ਐੱਸ ਓਕਾ ਤੇ ਪੰਕਜ ਮਿੱਤਲ ਦੇ ਬੈਂਚ ਨੇ ਕਿਹਾ ਕਿ ਨੋਟਿਸ ਜਾਰੀ ਕੀਤਾ ਜਾਂਦਾ ਹੈ। ਇਸ ਦੌਰਾਨ ਅਰਜ਼ੀ ਨੂੰ ਧਿਆਨ ’ਚ ਰੱਖਦੇ ਹੋਏ ਅੰਤ੍ਰਿਮ ਰਾਹਤ ਦਿੱਤੀ ਜਾਂਦੀ ਹੈ। ਫਿਊਚਰ ਗੇਮਿੰਗ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਜ਼ਬਤ ਇਲੈਕਟ੍ਰਾਨਿਕ ਯੰਤਰਾਂ ਦਾ ਡਾਟਾ ਹਾਸਲ ਕਰਨਾ ਰਾਜ਼ਦਾਰੀ ਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਯੰਤਰਾਂ ’ਚ ਨਿੱਜੀ ਤੇ ਕਾਰੋਬਾਰੀ ਤੌਰ ’ਤੇ ਅਹਿਮ ਡਾਟਾ ਮੌਜੂਦ ਹੈ। ਇਨ੍ਹਾਂ ’ਚ ਵਿੱਤੀ ਵੇਰਵੇ, ਮੈਡੀਕਲ ਰਿਕਾਰਡ, ਪਾਸਵਰਡ ਤੇ ਰਣਨੀਤਕ ਦਸਤਾਵੇਜ਼ ਸ਼ਾਮਿਲ ਹਨ।
Get all latest content delivered to your email a few times a month.