ਤਾਜਾ ਖਬਰਾਂ
.
ਚੰਡੀਗੜ੍ਹ- ਕਿਸਾਨਾਂ ਨੇ ਅੱਜ ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸੂਬੇ 'ਚ ਸਾਰੀਆਂ ਰੇਲ ਗੱਡੀਆਂ, ਬੱਸਾਂ ਅਤੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ।
ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਦੌਰਾਨ ਸੜਕੀ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ। ਮੀਟਿੰਗ ਵਿੱਚ ਟੀਚਿੰਗ, ਟਰਾਂਸਪੋਰਟ, ਬਿਜਲੀ ਮੁਲਾਜ਼ਮਾਂ, ਆਸ਼ਾ ਵਰਕਰਾਂ, ਸਾਬਕਾ ਸੈਨਿਕਾਂ, ਪ੍ਰੋਫੈਸਰਾਂ, ਪੱਤਰਕਾਰ ਸੰਘ, ਵਪਾਰ ਮੰਡਲ ਦੇ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।
Get all latest content delivered to your email a few times a month.