ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਯਾਨੀ ਅੱਜ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਵਾਹਿਗੁਰੂ ਜੀ ਅੱਗੇ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਸ਼ਹੀਦੀ ਜੋੜ ਮੇਲ ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ਼ਹੀਦੀ ਜੋੜ ਮੇਲੇ ਦੇ ਖੇਤਰ ਨੂੰ ਇੱਕ ਗਜ਼ਟਿਡ ਅਧਿਕਾਰੀ ਦੀ ਕਮਾਂਡ ਹੇਠ ਸੈਕਟਰਾਂ ਵਿੱਚ ਵੰਡ ਕੇ 4,000 ਤੋਂ ਵੱਧ ਪੁਲਿਸ ਅਧਿਕਾਰੀ ਚੌਵੀ (24) ਘੰਟੇ ਡਿਊਟੀ ਵਿੱਚ ਤਾਇਨਾਤ ਕੀਤੇ ਗਏ ਹਨ। ਕੰਟਰੋਲ ਰੂਮ ਰਾਹੀਂ ਵਿਆਪਕ CCTV ਕਵਰੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਨਿਰਵਿਘਨ ਤਾਲਮੇਲ ਅਤੇ ਤਿਆਰੀ ਨੂੰ ਯਕੀਨੀ ਬਣਾਉਣ ਲਈ ਡੀਆਈਜੀ ਰੂਪਨਗਰ ਰੇਂਜ ਅਤੇ ਐਸਐਸਪੀ ਫਤਿਹਗੜ੍ਹ ਸਾਹਿਬ ਨਾਲ ਵਿਸਤ੍ਰਿਤ ਸਮੀਖਿਆ ਕੀਤੀ।
Get all latest content delivered to your email a few times a month.