ਤਾਜਾ ਖਬਰਾਂ
.
ਯਮੁਨਾਨਗਰ:- ਹਰਿਆਣਾ ਦੇ ਯਮੁਨਾਨਗਰ 'ਚ ਵੀਰਵਾਰ ਸਵੇਰੇ ਨਕਾਬਪੋਸ਼ ਬਾਈਕ ਸਵਾਰਾਂ ਨੇ ਤਿੰਨ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ, ਜਿਸ ਵਿੱਚ ਹਮਲਾਵਰ ਨੌਜਵਾਨਾਂ ’ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਸੂਤਰਾਂ ਅਨੁਸਾਰ ਤਿੰਨੋਂ ਨੌਜਵਾਨ ਸ਼ਰਾਬ ਕਾਰੋਬਾਰੀ ਮੋਨੂੰ ਰਾਣਾ ਦੇ ਸਾਥੀ ਸਨ। ਮੋਨੂੰ ਰਾਣਾ ਅਤੇ ਗੈਂਗਸਟਰ ਕਾਲਾ ਰਾਣਾ ਵਿਚਕਾਰ ਦੁਸ਼ਮਣੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਦੁਸ਼ਮਣੀ ਕਾਰਨ ਅੰਜਾਮ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮੌਕੇ ਤੋਂ 40 ਤੋਂ 50 ਖਾਲੀ ਖੋਲ ਬਰਾਮਦ ਹੋਏ ਹਨ।
ਦੱਸ ਦੇਈਏ ਕਿ ਇਹ ਮਾਮਲਾ ਰਾਦੌਰ ਦੇ ਪਿੰਡ ਖੇੜੀ ਲੱਖਾ ਸਿੰਘ ਵਿਖੇ ਸਵੇਰੇ 8.15 ਵਜੇ ਦੇ ਕਰੀਬ ਸਾਹਮਣੇ ਆਇਆ। ਤਿੰਨੇ ਨੌਜਵਾਨ ਪਾਵਰ ਨਾਮ ਦੇ ਇੱਕ ਜਿਮ ਵਿੱਚ ਕਸਰਤ ਕਰਨ ਆਏ ਸਨ। ਕਸਰਤ ਕਰਨ ਤੋਂ ਬਾਅਦ ਜਦੋਂ ਉਹ ਘਰ ਜਾਣ ਲਈ ਸਕਾਰਪੀਓ ਕਾਰ 'ਚ ਬੈਠਣ ਲੱਗੇ ਤਾਂ ਹਮਲਾਵਰਾਂ ਨੇ ਉਨ੍ਹਾਂ 'ਤੇ 40 ਤੋਂ 50 ਰਾਊਂਡ ਫਾਇਰ ਕੀਤੇ।
ਤਿੰਨਾਂ ਨੂੰ ਨਿੱਜੀ ਹਸਪਤਾਲ ਲਿਆਂਦਾ ਗਿਆ। ਇੱਥੇ ਯਮੁਨਾਨਗਰ ਦੇ ਪਿੰਡ ਗੋਲਾਨੀ ਦੇ ਵਰਿੰਦਰ ਕੁਮਾਰ ਅਤੇ ਉੱਤਰ ਪ੍ਰਦੇਸ਼ ਦੇ ਬਰੌਤ ਦੇ ਪੰਕਜ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ ਯਮੁਨਾਨਗਰ ਦੇ ਪਿੰਡ ਉਨਹੇੜੀ ਦਾ ਰਹਿਣ ਵਾਲਾ ਅਰਜੁਨ ਜ਼ਖਮੀ ਹੋ ਗਿਆ। ਹਮਲਾਵਰਾਂ ਦੀ ਗਿਣਤੀ 4 ਤੋਂ 5 ਦੱਸੀ ਜਾ ਰਹੀ ਹੈ। ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਯਮੁਨਾਨਗਰ ਦੇ ਐਸਪੀ ਰਾਜੀਵ ਦੇਸਵਾਲ ਨਿੱਜੀ ਹਸਪਤਾਲ ਪੁੱਜੇ। ਉਨ੍ਹਾਂ ਦੱਸਿਆ ਕਿ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਉਹ ਫਿਲਹਾਲ ਖਤਰੇ ਤੋਂ ਬਾਹਰ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਜਾਣਕਾਰੀ ਅਨੁਸਾਰ ਮਰਨ ਵਾਲੇ ਦੋਵੇਂ ਨੌਜਵਾਨ ਵਿਆਹੇ ਹੋਏ ਸਨ।
ਜਿੰਮ ਦੇ ਸਾਹਮਣੇ ਬਣੇ ਮਕਾਨ ਦੇ ਮਾਲਕ ਅਜਮੇਰ ਸਿੰਘ ਨੇ ਦੱਸਿਆ ਕਿ ਉਹ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਜਦੋਂ ਉਸ ਨੂੰ ਲਗਾਤਾਰ ਪਟਾਕਿਆਂ ਦੇ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਉੱਥੇ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਕਰੀਬ 50 ਗੋਲੀਆਂ ਚਲਾਈਆਂ ਗਈਆਂ। ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਪਤਾ ਨਹੀਂ ਲੱਗ ਸਕਿਆ ਕਿ ਮੁਲਜ਼ਮ ਕਿਸ ਦਿਸ਼ਾ ਤੋਂ ਆਏ ਸਨ।
Get all latest content delivered to your email a few times a month.