ਤਾਜਾ ਖਬਰਾਂ
.
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਵਿਦਿਆਲਿਆ ਪਯਾਨੂਰ, ਕੇਰਲਾ ਵਿਖੇ ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸਰੀਰਕ ਨਕਲ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਸਿੱਖ ਕੌਮ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾ ਰਹੀ ਹੈ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕਰਨਾ ਬਹੁਤ ਹੀ ਇਤਰਾਜ਼ਯੋਗ ਅਤੇ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਕੇਰਲਾ ਦੇ ਪਯਾਨੂਰ ਕੇਂਦਰੀ ਵਿਦਿਆਲਿਆ ਦੇ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕਰਵਾਉਣ ਅਤੇ ਫੋਟੋਆਂ ਸੋਸ਼ਲ ਮੀਡੀਆ 'ਤੇ ਪਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਘਟਨਾ ’ਤੇ ਇਤਰਾਜ਼ ਪ੍ਰਗਟਾਏ ਜਾਣ ਮਗਰੋਂ ਪਯਾਨੂਰ ਕੇਂਦਰੀ ਵਿਦਿਆਲਿਆ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਇਤਰਾਜ਼ਯੋਗ ਫੋਟੋਆਂ ਹਟਾ ਦਿੱਤੀਆਂ ਹਨ ਪਰ ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖਿਆ ਮੰਤਰਾਲੇ, ਸੱਭਿਆਚਾਰ ਮੰਤਰਾਲੇ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਅਤੇ ਭਾਰਤ ਸਰਕਾਰ ਦੇ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੂੰ ਸਕੂਲਾਂ, ਕਾਲਜਾਂ ਅਤੇ ਵਿਦਿਅਕ ਅਦਾਰਿਆਂ ਨੂੰ ਸਿੱਖ ਸਿਧਾਂਤਾਂ ਦੀ ਰੌਸ਼ਨੀ ਵਿੱਚ ਸਮਾਗਮ ਕਰਵਾਉਣ ਲਈ ਆਦੇਸ਼ ਦੇਣ ਲਈ ਕਿਹਾ ਹੈ। ਅਤੇ ਇਤਿਹਾਸ ਨੂੰ ਕੌਮੀ ਪੱਧਰ 'ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਸਿੱਖ ਸਿਧਾਂਤਾਂ ਦੇ ਵਿਰੁੱਧ ਕੰਮ ਨਾ ਕਰਨ ਲਈ ਕਿਹਾ।
Get all latest content delivered to your email a few times a month.